ਐਸ.ਡੀ.ਐਮ ਡਾ.ਅਕਸ਼ਿਤਾ ਗੁਪਤਾ ਨੇ ਕੀਤੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪੁਲਿਸ ਅਤੇ ਆਰਮੀ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਪੜ੍ਹੇ-ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਲਈ ਇਕ ਮਹੀਨੇ ਦਾ ਮੁਫ਼ਤ ਕਰੈਸ਼ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਵਿਚ ਪ੍ਰਾਰਥੀਆਂ ਨੂੰ ਬੁਨਿਆਦੀ ਪੜ੍ਹਾਈ ਕਰਵਾਈ ਜਾਵੇਗੀ ਤਾਂ ਜੋ ਉਹ ਲਿਖਤੀ ਪ੍ਰੀਖਿਆ ਪਾਸ ਕਰਕੇ ਮੈਰਿਟ ਲੈ ਸਕਣ। ਇਸ ਤਹਿਤ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪ੍ਰੀ-ਕਾਊਂਸਲਿੰਗ ਸੈਸ਼ਨ ਕੀਤਾ ਗਿਆ, ਜਿਸ ਵਿਚ ਐਸ.ਡੀ.ਐਮ ਨਵਾਂਸ਼ਹਿਰ ਡਾ.ਅਕਸ਼ਿਤਾ ਗੁਪਤਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ ਅਤੇ ਪ੍ਰਾਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਕਿ ਇਸ ਪੂਰੇ ਪ੍ਰੋਗਰਾਮ ਵਿਚ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਈ ਜਾਵੇਗੀ। ਜ਼ਿਲ੍ਹਾ ਰੋਜ਼ਗਾਰ ਉਤੱਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਦੀਪ ਕੁਮਾਰ ਨੇ ਇਸ ਮੌਕੇ ਕਿਹਾ ਕਿ ਸਾਰੇ ਪ੍ਰਾਰਥੀ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਹੋਰਾਂ ਪ੍ਰਾਰਥੀਆਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇਣ।
https://play.google.com/store/apps/details?id=in.yourhost.samaj