ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਿਆਂ ਖਿਲਾਫ਼ ਕਾਰਵਾਈ ਕਰਦਿਆਂ 4 ਕਿੱਲੋ 490 ਗ੍ਰਾਮ ਹੈਰੋਇਨ ਬਰਾਮਦ ਕੀਤੀ।ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਸਮਗਲਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵੱਲੋਂ ਰਕੇਸ਼ ਕੁਮਾਰ ਉਰਫ ਰਾਹੁਲ ਪੁੱਤਰ ਰਾਮ ਕ੍ਰਿਸ਼ਨ ਵਾਸੀ ਟਕਾਰਲਾ ਥਾਣਾ ਬਲਾਚੌਰ ਨੂੰ ਕਾਬੂ ਕਰਕੇ ਇਸ ਦੇ ਕਬਜ਼ੇ ਵਾਲੀ ਗੱਡੀ ਮਾਰਕਾ ਇਨੋਵਾ ਕ੍ਰਿਸਟਾ ਨੰਬਰੀ ਪੀ.ਬੀ 01 ਬੀ 4334 ਵਿੱਚੋਂ 4 ਕਿਲੋ 490 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਨਿਰਮਲ ਸਿੰਘ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਨੂੰ ਸਮੇਤ ਪੁਲਿਸ ਪਾਰਟੀ ਦੇ ਕੰਗਣਾ ਪੁਲ ‘ਤੇ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਰਾਕੇਸ਼ ਕੁਮਾਰ ਉਰਫ ਰਾਹੁਲ ਉਕਤ ਹੈਰੋਇਨ ਦੀ ਵੱਡੀ ਖੇਪ ਸਮੇਤ ਪਿੰਡ ਜਾਡਲਾ ਵੱਲੋਂ ਨਹਿਰ ਦੇ ਨਾਲ-ਨਾਲ ਕਸਬਾ ਬਲਾਚੌਰ ਵੱਲ ਨੂੰ ਆ ਰਿਹਾ ਹੈ, ਪੁਲਿਸ ਪਾਰਟੀ ਨੇ ਉਸ ਨੂੰ ਗੜ੍ਹੀ ਕਾਨੂੰਗੋ ਲਾਗਿਓਂ ਕਾਬੂ ਕਰ ਲਿਆ। ਪੁਲਿਸ ਨੇ ਉਸ ਪਾਸੋਂ ਵੱਡੀ ਖੇਪ 4 ਕਿਲੋ 490 ਗ੍ਰਾਮ ਹੈਰੋਇਨ, 6 ਮੋਮੀ ਲਿਫਾਫੇ ‘ਚੋਂ ਬਰਾਮਦ ਕੀਤੀ ਅਤੇ ਉਸ ਦੀ ਗੱਡੀ ਇਨੋਵਾ ਕ੍ਰਿਸਟਾ ਕਬਜੇ ‘ਚ ਲੈ ਲਈ।ਮੁੱਢਲੀ ਪੁੱਛਗਿੱਛ ਦੌਰਾਨ ਕਥਿਤ ਦੋਸ਼ੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਕਮਲਜੀਤ ਸਿੰਘ ਉਰਫ ਕਮਲ ਵਾਸੀ ਘਾਗੋਂ ਰੋੜਾਂ ਵਾਲੀ ਜਿਹੜਾ ਉਹਦਾ ਵਾਕਿਫ਼ਕਾਰ ਸੀ ਨੇ ਉਸ ਦਾ ਸੰਪਰਕ ਰਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਨਾਲ ਜਾਣ ਪਹਿਚਾਣ ਕਰਵਾਈ ਸੀ । ਉਹ ਰਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਦੇ ਕਹਿਣ ‘ਤੇ ਹੀ ਫਾਜ਼ਿਲਕਾ ਅਤੇ ਅੰਮ੍ਰਿਤਸਰ ਤੋਂ ਹੈਰੋਇਨ ਦੀ ਖੇਪ ਲਿਆ ਕੇ ਉਸ ਦੇ ਹੀ ਕਹਿਣ ‘ਤੇ ਬਲਾਚੌਰ ਖ਼ੇਤਰ ਵਿੱਚ ਉਸਦੇ ਬੰਦਿਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਨਵਾਂਸ਼ਹਿਰ ਪੁਲਿਸ ਨੇ ਰਜੇਸ਼ ਕੁਮਾਰ ਉਰਫ ਸੋਨੂੰ ਖੱਤਰੀ ਪੁੱਤਰ ਰੋਸ਼ਨ ਲਾਲ ਵਾਸੀ ਰੱਕੜਾਂ ਢਾਹਾਂ ਥਾਣਾ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਕਮਲਜੀਤ ਸਿੰਘ ਉਰਫ ਕਮਲ ਪੁੱਤਰ ਮਹਿੰਦਰ ਪਾਲ ਵਾਸੀ ਘਾਗੋਂ ਰੋੜਾਂਵਾਲੀ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਗ੍ਰਿਫ਼ਤਾਰ ਵਿਅਕਤੀ ਰਕੇਸ਼ ਕੁਮਾਰ ਉਰਫ ਰਾਹੁਲ ਪੁੱਤਰ ਰਾਮ ਕ੍ਰਿਸ਼ਨ ਵਾਸੀ ਟਕਾਰਲਾ ਥਾਣਾ ਬਲਾਚੌਰ ਖਿਲਾਫ ਮਾਮਲਾ ਦਰਜ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


