ਮੁੰਬਈ— ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਫੈਜ਼ਲ ਖਾਨ ਨੂੰ ਪੁਲਸ ਨੇ ਮੰਗਲਵਾਰ ਸਵੇਰੇ ਉਸ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਮੁੰਬਈ ਪੁਲਸ ਨੇ ਫੈਜ਼ਲ ਖਾਨ ਨੂੰ ਛੱਤੀਸਗੜ੍ਹ ਦੇ ਰਾਏਪੁਰ ਤੋਂ ਗ੍ਰਿਫਤਾਰ ਕੀਤਾ ਹੈ। ਸਵੇਰੇ ਮੁੰਬਈ ਪੁਲਸ ਫੈਜ਼ਲ ਨੂੰ ਗ੍ਰਿਫਤਾਰ ਕਰਨ ਲਈ ਟਰਾਂਜ਼ਿਟ ਰਿਮਾਂਡ ਲੈ ਕੇ ਰਾਏਪੁਰ ਪਹੁੰਚੀ। ਫੈਜ਼ਲ ਨੂੰ ਮੰਗਲਵਾਰ ਸਵੇਰੇ 11 ਵਜੇ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ, ਫੈਜ਼ਲ ਨੇ ਕਿਹਾ ਸੀ ਕਿ ਉਹ ਬਾਂਦਰਾ ਪੁਲਸ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ 14 ਨਵੰਬਰ ਨੂੰ ਮੁੰਬਈ ਆਵੇਗਾ। ਹਾਲਾਂਕਿ, ਉਸਦੇ ਜਾਣਕਾਰਾਂ ਨੇ ਦੱਸਿਆ ਕਿ ਉਸਨੂੰ ਪਿਛਲੇ ਦੋ ਦਿਨਾਂ ਤੋਂ ਕਈ ਧਮਕੀਆਂ ਮਿਲ ਰਹੀਆਂ ਸਨ, ਇਸ ਲਈ ਉਸਨੇ ਮੁੰਬਈ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖਿਆ ਸੀ ਕਿ ਸੁਰੱਖਿਆ ਕਾਰਨਾਂ ਕਰਕੇ ਉਹ ਸਰੀਰਕ ਤੌਰ ‘ਤੇ ਨਹੀਂ ਬਲਕਿ ਆਡੀਓ-ਵੀਡੀਓ ਮਾਧਿਅਮ ਰਾਹੀਂ ਪੇਸ਼ ਹੋਣਾ ਚਾਹੁੰਦਾ ਹੈ। ਫੈਜ਼ਲ ਖਾਨ ਨੂੰ ਸੀਐਸਪੀ ਅਜੈ ਸਿੰਘ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਦੀ ਸੂਚਨਾ ਛੱਤੀਸਗੜ੍ਹ ਪੁਲਿਸ ਨੂੰ ਦੇ ਦਿੱਤੀ ਗਈ ਹੈ।ਸ਼ਾਹਰੁਖ ਨੂੰ ਧਮਕੀ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਪੁਲਸ ਨੇ ਕਾਲ ਟਰੇਸ ਕਰਨ ਤੋਂ ਬਾਅਦ ਪਤਾ ਲਗਾਇਆ ਕਿ ਕਾਲ ਰਾਏਪੁਰ ਤੋਂ ਕੀਤੀ ਗਈ ਸੀ। ਜਿਸ ਨੰਬਰ ਤੋਂ ਕਾਲ ਕੀਤੀ ਗਈ ਸੀ, ਉਹ ਫੈਜ਼ਲ ਖਾਨ ਨਾਂ ਦੇ ਵਿਅਕਤੀ ਦਾ ਨਿਕਲਿਆ, ਜਿਸ ਤੋਂ ਰਾਏਪੁਰ ਪੁਲਸ ਨੇ ਪੁੱਛਗਿੱਛ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly