ਪੁਲਿਸ ਨੇ ਲੰਗੜੋਆ ਬਾਈਪਾਸ ‘ਤੇ 200 ਦੇ ਕਰੀਬ ਵਾਹਨਾਂ ‘ਤੇ ਰਿਫਲੈਕਟਰ ਲਗਾਏ ਸੰਘਣੀ ਧੁੰਦ ਦੇ ਮੱਦੇਨਜ਼ਰ ਮੁਹਿੰਮ ਇਸੇ ਤਰ੍ਹਾਂ ਰਹੇਗੀ ਜਾਰੀ – ਡੀ.ਐਸ.ਪੀ ਲਖਵੀਰ ਸਿੰਘ

ਨਵਾਂਸ਼ਹਿਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਹਨੇਰੀਆਂ ਰਾਤਾਂ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵਾਹਨਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਡਾ. ਮਹਿਤਾਬ ਸਿੰਘ ਦੇ ਦਿਸ਼ਾ -ਨਿਰਦੇਸ਼ਾਂ ਤਹਿਤ ਪ੍ਰਵਾਸੀ ਭਾਰਤੀ ਜਸਪਾਲ ਸਿੰਘ ਵਿਰਕ ਯੂ. ਐਸ. ਏ ਸਰਪੰਚ ਬੀਰੋਵਾਲ ਦੇ ਸਹਿਯੋਗ ਨਾਲ ਉਨ੍ਹਾਂ ਦੇ ਮਰਹੂਮ ਭਰਾ ਸਵ: ਇਕਬਾਲ ਸਿੰਘ ਸਾਬਕਾ ਸਰਪੰਚ ਦੀ ਯਾਦ ਵਿਚ ਲੰਗੜੋਆ ਬਾਈਪਾਸ ‘ਤੇ ਡੀ.ਐਸ.ਪੀ ਲਖਵੀਰ ਸਿੰਘ ਅਤੇ ਟ੍ਰੈਫਿਕ ਇੰਚਾਰਜ ਸੁਭਾਸ਼ ਚੌਧਰੀ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਵੱਲੋਂ 200 ਦੇ ਕਰੀਬ ਵਾਹਨਾਂ ਦੇ ਅੱਗੇ ਅਤੇ ਪਿੱਛੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਡੀ.ਐਸ.ਪੀ ਲਖਵੀਰ ਸਿੰਘ ਨੇ ਕਿਹਾ ਕਿ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਸੜਕੀ ਹਾਦਸਿਆਂ ਨੂੰ ਰੋਕਣ ਲਈ ਇਹ ਮੁਹਿੰਮ ਆਰੰਭ ਕੀਤੀ ਗਈ ਹੈ, ਜਿਹੜੀ ਭਵਿੱਖ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅੱਜ ਟਰੈਕਟਰ-ਟਰਾਲੀਆਂ, ਟਿੱਪਰਾਂ, ਸਾਈਕਲਾਂ, ਤਿੰਨ ਪਹੀਆ ਵਾਹਨਾਂ ਸਮੇਤ ਹੋਰ ਵਾਹਨਾਂ ‘ਤੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਜਸਪਾਲ ਸਿੰਘ ਵਿਰਕ ਨੇ ਕਿਹਾ ਕਿ ਅਜਿਹੇ ਕਾਰਜਾਂ ਨਾਲ ਕਿਸੇ ਵੀ ਕੀਮਤੀ ਜਾਨ ਨੂੰ ਹਾਦਸੇ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵੀ ਕਾਰਜਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਂਦੇ ਰਹਿਣਗੇ। ਇਸ ਮੌਕੇ ਦਿਲਾਵਰ ਸਿੰਘ, ਰਵਿੰਦਰ ਕੌਰ, ਅਮਰਜੀਤ ਸਿੰਘ, ਨੀਰਜ ਕੁਮਾਰ, ਹਰਭਜਨ ਸਿੰਘ ਆਦਿ ਵੀ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਕੰਪਿਊੁਟਰ ਟਾਈਪਿਸਟ ਦੀ ਬ੍ਰੇਨ ਅਟੈਕ ਨਾਲ ਹੋਈ ਮੌਤ ਪੁੱਤਰ ਦਾ ਸਦਮਾ ਨਾ ਸਹਾਰਦਿਆਂ ਪਿਤਾ ਨੇ ਵੀ ਦਮ ਤੋੜਿਆ
Next articleਤਰਕਸ਼ੀਲ ਸੁਸਾਇਟੀ ਪੰਜਾਬ ਰਜਿ ਇਕਾਈ ਬੰਗਾ ਦੀ ਅਹਿਮ ਮੀਟਿੰਗ ਹੋਈ