ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਸਵੇਰੇ 5 ਵਜੇ ਤੋਂ 7 ਵਜੇ ਤੱਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਸਵੇਰੇ 5 ਵਜੇ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਵਿੱਚ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗਾ ਕਰਵਾਇਆ ਜਾਵੇਗਾ ਅਤੇ ਯੋਗ ਆਸਣਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ.ਆਰ.ਟੀ.ਸੀ. ਜਹਾਨ ਖੇਲਾਂ, ਬੀ.ਐਸ.ਐਫ ਕੈਂਪ ਖੜਕਾਂ ਸਮੇਤ ਸਾਰੇ ਵਿਭਾਗਾਂ ਦੇ ਮੁਖੀਆਂ, ਕਾਲਜ ਦੇ ਵਿਦਿਆਰਥੀਆਂ, ਯੂਥ ਕਲੱਬ ਦੇ ਮੈਂਬਰਾਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ, 2025 ਨੂੰ ਸਵੇਰੇ 5 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਪਹੁੰਚ ਕੇ ਵੱਡੀ ਗਿਣਤੀ ਵਿੱਚ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿੱਚ ਭਾਗ ਲੈਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



