ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) – ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਪਰਮਿੰਦਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਹੈ । ਇਸ ਮੁਹਿੰਮ ਤਹਿਤ ਪਲਵਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਮੇਹਟੀਆਣਾ ਵੱਲੋਂ ਅਫਸਰਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਦੱਸਿਆ ਕਿ ਪਰਮਵੀਰ ਸਿੰਘ ਸੀ.ਆਈ.ਏ ਸਟਾਫ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਪਿੰਡ ਖਨੋੜਾ ਮੋੜ ਨਜਦੀਕ ਮੋਜੂਦ ਸੀ ਤਾਂ ਇੱਕ ਨੋਜਵਾਨ ਖਨੋੜਾ ਵੱਲ ਨੂੰ ਪੈਦਲ ਆਉਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੇ ਤੌਰ ਤੇ ਰੁੱਕਣ ਦਾ ਇਸ਼ਾਰਾ ਕੀਤਾ ਜਿਸ ਨੇ ਘਬਰਾ ਕੇ ਪਿੱਛੇ ਨੂੰ ਮੁੜਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਤੁਰੰਤ ਕਾਬੂ ਕੀਤਾ ਗਿਆ , ਉਹਨਾ ਦੱਸਿਆ ਕਿ ਕਾਬੂ ਕੀਤੇ ਗਏ ਨੋਜਵਾਨ ਦਾ ਨਾਮ ਪੁੱਛਣ ਤੇ ਉਸ ਨੇ ਆਪਣਾ ਨਾਮ ਗੋਰਵ ਪੁੱਤਰ ਸਰਵਨ ਕੁਮਾਰ ਦੱਸਿਆ। ਜਿਸ ਕੋਲੋ 100 ਗ੍ਰਾਮ ਨਸ਼ੀਲਾਂ ਪਦਾਰਥ ਬਰਾਮਦ ਹੋਇਆ ਜਿਸ ਤੇ ਥਾਣਾ ਮੇਹਟੀਆਣਾ ਵਿਖ਼ੇ ਮਾਮਲਾ ਦਰਜ ਕੀਤਾ ਗਿਆ। ਜਿਸ ਪਾਸੋ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



