ਪੁਲੀਸ ਅਧਿਕਾਰੀ ਗੌਰਵ ਯਾਦਵ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਸਰਕਾਰ ਨੇ ਵਧੀਕ ਡੀਜੀਪੀ ਰੈਂਕ ਦੇ ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕਰਦਿਆਂ 1992 ਬੈਚ ਦੇ ਪੁਲੀਸ ਅਧਿਕਾਰੀ ਗੌਰਵ ਯਾਦਵ ਨੂੰ ਮੁੱਖ ਮੰਤਰੀ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਵਿੱਚ ਪਹਿਲੀ ਵਾਰੀ ਕਿਸੇ ਸੀਨੀਅਰ ਪੁਲੀਸ ਅਫ਼ਸਰ ਦੀ ਤਾਇਨਾਤੀ ਕੀਤੀ ਗਈ ਹੈ। ਸੂਤਰਾਂ ਦਾ ਦੱਸਣਾ ਹੈ ਕਿ ਮੁੱਖ ਮੰਤਰੀ ਦਫ਼ਤਰ ਵਿੱਚ ਗ੍ਰਹਿ ਵਿਭਾਗ ਨਾਲ ਸਬੰਧਤ ਕੰਮ ਯਾਦਵ ਵੱਲੋਂ ਹੀ ਦੇਖੇ ਜਾਣ ਦੇ ਆਸਾਰ ਹਨ। ਸ੍ਰੀ ਯਾਦਵ ਪੰਜਾਬ ਪੁਲੀਸ ਵਿੱਚ ਵਧੀਕ ਡੀਜੀਪੀ ਮਾਡਰਨਾਈਜੇਸ਼ਨ ਦਾ ਕੰਮ ਵੀ ਦੇਖਣਗੇ।

ਮੁੱਖ ਮੰਤਰੀ ਨਾਲ ਇਸ ਸਮੇਂ ਵਧੀਕ ਮੁੱਖ ਸਕੱਤਰ ਵਜੋਂ 1991 ਬੈਚ ਦੇ ਆਈਏਐੱਸ ਅਧਿਕਾਰੀ ਏ. ਵੇਣੂ ਪ੍ਰਸਾਦ ਸੇਵਾ ਨਿਭਾਅ ਰਹੇ ਹਨ। ਮੁੱਖ ਮੰਤਰੀ ਦਫ਼ਤਰ ਵਿੱਚ ਇਸ ਸਮੇਂ ਤਿੰਨ ਹੋਰ ਆਈਏਐੱਸ ਅਧਿਕਾਰੀ ਤੇ ਹੋਰ ਅਮਲਾ ਫੈਲਾ ਵੀ ਤਾਇਨਾਤ ਹੈ। ਇਹ ਵੀ ਜ਼ਿਕਰਯੋਗ ਹੈ ਕਿ ਇਨ੍ਹਾਂ ਅਸਾਮੀਆਂ ਉਤੇ ਆਮ ਤੌਰ ’ਤੇ ਆਈਏਐੱਸ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਂਦੀ ਹੈ। ਇਸੇ ਦੌਰਾਨ ਵਧੀਕ ਡੀਜੀਪੀ ਜੇਲ੍ਹਾਂ ਦੇ ਅਹੁਦੇ ਤੋਂ ਪ੍ਰਵੀਨ ਸਿਨਹਾ ਦਾ ਵੀ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਪੁਲੀਸ ਵਿੱਚ ਵਧੀਕ ਡੀਜੀਪੀ ਪ੍ਰੋਵਿਜ਼ਨਿੰਗ ਵਰਿੰਦਰ ਕੁਮਾਰ ਨੂੰ ਵਧੀਕ ਡੀਜੀਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜੇਲ੍ਹ ਵਿਭਾਗ ਪਿਛਲੇ ਦਿਨੀਂ ਉਸ ਵੇਲੇ ਚਰਚਾ ਵਿੱਚ ਆਇਆ ਸੀ ਜਦੋਂ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦੀ ਨਿਯੁਕਤੀ ਦੇ ਮਾਮਲੇ ’ਤੇ ਵਿਵਾਦ ਖੜ੍ਹਾ ਹੋ ਗਿਆ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀਲੰਕਾ ਕੇਂਦਰੀ ਬੈਂਕ ਦੇ ਗਵਰਨਰ ਵੱਲੋਂ ਅਸਤੀਫ਼ਾ
Next articleਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ’ਚ ਜਾ ਕੇ ਮਸਲੇ ਹੱਲ ਕਰਨ ਦੇ ਹੁਕਮ