ਮੁੰਬਈ (ਸਮਾਜ ਵੀਕਲੀ): ਮੁੰਬਈ ਪੁਲੀਸ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਐੱਨਸੀਬੀ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਖ਼ਿਲਾਫ਼ ਜਬਰੀ ਵਸੂਲੀ ਦੀਆਂ ਚਾਰ ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ’ਚੋਂ ਇੱਕ ਸ਼ਿਕਾਇਤ ਐੱਨਸੀਬੀ ਦੇ ਆਜ਼ਾਦ ਗਵਾਹ ਪ੍ਰਭਾਕਰ ਸੈਲ ਵੱਲੋਂ ਦਿੱਤੀ ਗਈ ਹੈ ਜਿਸ ’ਚ ਉਸ ਨੇ ਦੋਸ਼ ਲਾਇਆ ਹੈ ਕਿ ਉਸ ਨੇ ਕਰੂਜ਼ ’ਤੇ ਕੇਪੀ ਗੋਸਾਵੀ ਨੂੰ ਫੋਨ ’ਤੇ ਸੈਮ ਡਿਸੂਜ਼ਾ ਨਾਂ ਦੇ ਵਿਅਕਤੀਆਂ ਨਾਲ ਗੱਲ ਕਰਦੇ ਸੁਣਿਆ ਸੀ ਤੇ ਉਹ ਸੈਮ ਤੋਂ ਸਮੀਰ ਵਾਨਖੇੜੇ ਲਈ 8 ਕਰੋੜ ਰੁਪਏ ਸਮੇਤ ਕੁੱਲ 25 ਕਰੋੜ ਰੁਪਏ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿਹਾ ਕਿ ਇਹ ਸ਼ਿਕਾਇਤਾਂ ਮਾਤਾ ਰਾਮਬਾਈ ਅੰਬੇਡਕਰ ਮਾਰਗ ਥਾਣੇ ਤੇ ਇੱਕ ਏਸੀਪੀ ਰੈਂਕ ਦੇ ਅਫਸਰ ਨੂੰ ਮਾਰਕ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ ਪੁਲੀਸ ਨੇ ਬਾਕੀ ਅਰਜ਼ੀਆਂ ਦੇ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly