ਗ਼ਾਜ਼ੀਪੁਰ ’ਚ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਤੋਂ ਪੁਲੀਸ ਨੇ ਬੈਰੀਕੇਡ ਹਟਾਉਣੇ ਸ਼ੁਰੂ ਕੀਤੇ

Singhu murder case

ਗ਼ਾਜ਼ੀਆਬਾਦ (ਸਮਾਜ ਵੀਕਲੀ):  ਦਿੱਲੀ ਪੁਲੀਸ ਨੇ ਅੱਜ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ਨੇੜੇ ਗਾਜ਼ੀਪੁਰ ਵਿੱਚ ਕਿਸਾਨ ਅੰਦੋਲਨ ਵਾਲੀ ਥਾਂ ਤੋਂ ਬੈਰੀਕੇਡਾਂ ਅਤੇ ਕੰਡਿਆਲੀ ਤਾਰਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿੱਚ ‘ਟਰੈਕਟਰ ਪਰੇਡ’ ਦੌਰਾਨ ਹੋਈ ਹਿੰਸਾ ਤੋਂ ਬਾਅਦ ਪੁਲੀਸ ਨੇ ਲੋਹੇ, ਸੀਮਿੰਟ ਦੇ ਬੈਰੀਕੇਡ ਅਤੇ ਕੰਡਿਆਲੀ ਤਾਰ ਲਗਾ ਦਿੱਤੀ ਸੀ। ਡਿਪਟੀ ਕਮਿਸ਼ਨਰ ਆਫ ਪੁਲੀਸ (ਪੂਰਬੀ) ਪ੍ਰਿਅੰਕਾ ਕਸ਼ਯਪ ਨੇ ਕਿਹਾ, ‘ਰਾਸ਼ਟਰੀ ਰਾਜਮਾਰਗ-9 ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।

ਵਾਹਨਾਂ ਦੀ ਆਵਾਜਾਈ ਦੀ ਸਹੂਲਤ ਲਈ ਅਸਥਾਈ ਰੁਕਾਵਟਾਂ ਨੂੰ ਹਟਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਮਾਰਗ-24 ਆਵਾਜਾਈ ਲਈ ਖੁੱਲ੍ਹਾ ਹੈ।’ ਸੜਕ ਖੁੱਲ੍ਹਣ ਨਾਲ ਗਾਜ਼ੀਆਬਾਦ, ਦਿੱਲੀ, ਨੋਇਡਾ ਤੋਂ ਹਜ਼ਾਰਾਂ ਲੋਕ ਦੇ ਨਾਲ-ਨਾਲ ਰਾਸ਼ਟਰੀ ਰਾਜਧਾਨੀ ਅਤੇ ਉੱਤਰ ਪ੍ਰਦੇਸ਼ ਦੇ ਅੰਦਰੂਨੀ ਖੇਤਰਾਂ ਤੋਂ ਮੇਰਠ ਅਤੇ ਇਸ ਤੋਂ ਅੱਗੇ ਆਣ-ਜਾਣ ਵਾਲੇ ਲੋਕ ਨੂੰ ਸਹੂਲਤ ਮਿਲੇਗੀ। ਪੁਲੀਸ ਅਧਿਕਾਰੀ ਅਤੇ ਮਜ਼ਦੂਰ ਗਾਜ਼ੀਪੁਰ ਵਿੱਚ ਰਾਸ਼ਟਰੀ ਰਾਜਮਾਰਗ-9 ‘ਤੇ ਲਗਾਏ ਗਏ ਲੋਹੇ ਦੀਆਂ ਕਿੱਲਾਂ ਨੂੰ ਹਟਾਉਂਦੇ ਹੋਏ ਵੀ ਵੇਖੇ ਗਏ, ਜਿੱਥੇ ਨਵੰਬਰ 2020 ਤੋਂ ਸੈਂਕੜੇ ਕਿਸਾਨ ਸੜਕਾਂ ‘ਤੇ ਹਨ। ਜ਼ਿਆਦਾਤਰ ਕਿਸਾਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਨਾਲ ਜੁੜੇ ਹੋਏ ਹਨ। ਸੰਯੁਕਤ ਕਿਸਾਨ ਮੋਰਚਾ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਿਹਾ ਹੈ। ਨਾਕਾਬੰਦੀ ਨੂੰ ਹਟਾਉਣ ਦਾ ਕੰਮ ਸੁਪਰੀਮ ਕੋਰਟ ਦੇ 21 ਅਕਤੂਬਰ ਦੇ ਉਸ ਨਿਰਦੇਸ਼ ਤੋਂ ਬਾਅਦ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸੁਪਰੀਮ ਕੋਰਟ ਨੇ ਦਿੱਲੀ ਦੀ ਸਰਹੱਦ ਨਾਲ ਲੱਗਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਵਿੱਚ ਵਿਰੋਧ ਪ੍ਰਦਰਸ਼ਨਾਂ ਕਾਰਨ ਬੰਦ ਕੀਤੀਆਂ ਸੜਕਾਂ ਨੂੰ ਖੋਲ੍ਹਣ ਲਈ ਕਿਹਾ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਰੀਅਨ ਖ਼ਾਨ ਨੂੰ ਇਕ ਲੱਖ ਰੁਪਏ ਦਾ ਜਾਤੀ ਮੁਚੱਲਕਾ ਭਰਨ ਦੇ ਹੁਕਮ
Next articleਪੁਲੀਸ ਵੱਲੋਂ ਬੈਰੀਕੇਡ ਹਟਾਉਣ ਤੋਂ ਸਾਫ਼ ਹੈ ਕਿ ਕਿਸਾਨਾਂ ਨੇ ਕਦੇ ਵੀ ਸੜਕਾਂ ਨਹੀਂ ਰੋਕੀਆਂ: ਐੱਸਕੇਐੱਮ