ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਥਾਣਾ ਸਿਟੀ ਬਲਾਚੌਰ ਦਾ ਇੰਸਪੈਕਟਰ ਰਾਜ ਪਰਵਿੰਦਰ ਕੌਰ ਵਲੋਂ ਅਤੇ ਥਾਣਾ ਪੋਜੇਵਾਲ ਦਾ ਸਬ ਇੰਸਪੈਕਟਰ ਸਤਨਾਮ ਸਿੰਘ ਵਲੋਂ ਚਾਰਜ ਸੰਭਾਲਣ ਉਪਰੰਤ ਦਫਤਰ ਅਤੇ ਫੀਲਡ ਦਾ ਕੰਮ ਸੁਰੂ ਕਰ ਦਿੱਤਾ ਹੈ। ਜਦ ਕਿ ਇਸ ਤੋਂ ਪਹਿਲਾ ਥਾਣਾ ਸਿਟੀ ਬਲਾਚੌਰ ਵਿਖੇ ਸਬ ਇੰਸਪੈਕਟਰ ਸਤਨਾਮ ਸਿੰਘ ਅਤੇ ਥਾਣਾ ਪੋਜੋਵਾਲ ਵਿਖੇ ਰਾਜ ਪਰਵਿੰਦਰ ਕੌਰ ਤਾਇਨਾਂਤ ਸਨ । ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਰਾਜ ਪਰਵਿੰਦਰ ਕੌਰ ਨੇ ਕਿਹਾ ਕਿ ਥਾਣੇ ਅੰਦਰ ਪੈਦੀ ਹਦੂਦ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ । ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਅਧੀਨ ਆਉਂਦੇ ਏਰੀਏ ਵਿੱਚ ਨਸ਼ੇ ਦੀ ਵਿਕਰੀ ਨਹੀ ਕਰਨ ਦਿੱਤੀ ਜਾਵੇਗੀ । ਉਨ੍ਹਾਂ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਹਦਾਇਤ ਕੀਤੀ ਗਈ ਕਿ ਉਹ ਜਾ ਤਾਂ ਨਸ਼ੇ ਦੀ ਤਸਕਰੀ ਦਾ ਕੰਮ ਛੱਡ ਦੇਣ ਜਾਂ ਫਿਰ ਇਲਾਕੇ ਨੂੰ ਛੱਡ ਜਾਣ ਕਿਉਂਕਿ ਕਿਸੇ ਨੂੰ ਵੀ ਗੈਰ ਕਾਨੂੰਨੀ ਕੰਮਾ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਸਗੋਂ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸ਼ਹਿਰ ਦੇ ਕੌਸਲਰਾ ਅਤੇ ਥਾਣਾ ਅਧੀਨ ਆਉਦੇ ਪਿੰਡਾ ਦੇ ਪੰਚਾ ਅਤੇ ਸਰਪੰਚਾ ਨੂੰ ਅਪੀਲ ਕੀਤੀ ਕਿ ਆਪਣੇ ਇਰਦ ਗਿਰਦ ਅਜਿਹੇ ਗੈਰ ਕਾਨੂੰਨੀ ਧੰਦੇ ਅਤੇ ਕੰਮਾ ਵਿੱਚ ਮਸ਼ਰੂਫ ਲੋਕਾਂ ਦੀ ਪੁਲਿਸ ਨੂੰ ਇਤਲਾਹ ਦਿਓ ਤਾਂ ਜੋ ਉਨਾਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾ ਸਕੇ। ਸੂਚਨਾਂ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਸ਼ਹਿਰ ਦੀ ਟਰੈਫਿਕ ਸਬੰਧੀ ਗੱਲਬਾਤ ਕਰਦਿਆ ਆਖਿਆ ਕਿ ਸ਼ਹਿਰ ਅੰਦਰ ਆਉਣ ਵਾਲੇ ਆਮ ਲੋਕਾਂ ਅਤੇ ਦੁਕਾਨਦਾਰਾ ਟਰੈਫਿਕ ਸਬੰਧੀ ਸਮੱਸਿਆ ਦੂਰ ਕਰਨ ਲਈ ਪੁਲਿਸ ਦਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਸੜਕ ਦੀ ਹੱਦ ਉਪਰ ਵਾਹਨ ਪਾਰਕ ਕਰਕੇ ਟਰੈਫਿਕ ਵਿੱਚ ਰੁਕਾਵਟ ਪਾ ਕੇ ਖਰੀ ਫਰੋਕਤ ਕਰਨ ਵਾਲਿਆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਤਿਉਹਾਰਾ ਦੇ ਮੱਦੇ ਨਜ਼ਰ ਇਲਾਕੇ ਅੰਦਰ ਪੁਲਿਸ ਗਤ ਅਤੇ ਨਾਕੇਬੰਦੀਆਂ ਕੀਤੀਆਂ ਜਾਣਗੀਆਂ । ਉਹਨਾਂ ਦੁਕਾਨਾਂ ਅਤੇ ਮਕਾਨਾਂ ਦੇ ਮਾਲਕਾਂ ਨੂੰ ਆਖਿਆ ਕਿ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਣੇ ਯਕੀਨੀ ਬਣਾਈ ਜਾਵੇ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



