ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਚੋਰੀਆਂ ਅਤੇ ਲੁੱਟਾ ਖੋਹਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸੁਰਿੰਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਜਸਪ੍ਰੀਤ ਸਿੰਘ ਡੀ ਐਸ ਪੀ ਗੜਸ਼ੰਕਰ ਦੀਆ ਹਦਾਇਤਾ ਅਨੁਸਾਰ ਐਸ.ਆਈ ਰਮਨ ਕੁਮਾਰ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਏ ਐਸ ਆਈ ਰਣਜੀਤ ਸਿੰਘ ਥਾਣਾ ਮਾਹਿਲਪੁਰ ਨੂੰ ਜਸਕਰਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਗਣੇਸ਼ਪੁਰ ਨੇ ਹਾਜਰ ਆ ਕੇ ਆਪਣੇ ਬਿਆਨਾ ਵਿੱਚ ਦੱਸਿਆ ਕਿ ਮੈ ਮੋਟਰਸਾਈਕਲ ਨੰਬਰ PB-07-AT-4479 ਤੇ ਸੇਠੀ ਗਾਰਮੈਂਟਸ ਮਾਹਿਲਪੁਰ ਵਿਖੇ ਆਇਆ ਸੀ, ਜਦੋ ਉਸਨੇ ਬਾਹਰ ਆ ਕੇ ਦੇਖਿਆ ਤਾ ਉਸਦਾ ਮੋਟਰਸਾਈਕਲ ਦੁਕਾਨ ਦੇ ਬਾਹਰ ਨਹੀ ਸੀ, ਜਿਸਨੂੰ ਦੋ ਵਿਅਕਤੀ ਚੋਰੀ ਕਰਕੇ ਲੈ ਗਏ ਸੀ।ਇਸ ਵਾਰਦਾਤ ਸੰਬੰਧੀ ਤਫਤੀਸ਼ ਕਰਦਿਆ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਰੋਹਿਤ ਸੁਆਣ ਉਰਫ ਰੋਮੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਝੀਂਡਾ ਅਤੇ ਸੁਖਦੀਪ ਉਰਫ ਦੀਪੂ ਪੁੱਤਰ ਜੋਗਿੰਦਰ ਪਾਲ ਵਾਸੀ ਗੁੱਜਰਪੁਰ ਕਲਾਂ ਥਾਣਾ ਸਦਰ ਨਵਾਂ ਸ਼ਹਿਰ ਟਰੇਸ ਕਰਕੇ ਉਹਨਾ ਪਾਸੋ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ ਹੈ ਅਤੇ ਇੱਕ ਕਥਿਤ ਦੋਸ਼ੀ ਰੋਹਿਤ ਸੁਆਣ ਉਰਫ ਰੋਮੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਪਾਸੋ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly