*ਅਧਿਆਪਕਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਤੇ ਤਰੁੰਤ ਪੱਕੀ ਭਰਤੀ ਕਰੇ ਪੰਜਾਬ ਸਰਕਾਰ:- ਚਾਹਲ, ਸਸਕੌਰ।*
ਫਿਲੌਰ, ਅੱਪਰਾ (ਜੱਸੀ)-ਗੌਰਮਿੰਟ ਟੀਚਰਜ਼ ਯੂਨੀਅਨ , ਪੰਜਾਬ ਨੇ ਸੂਬੇ ਦੇ ਕੁਝ ਸਕੂਲਾਂ ਵਿੱਚ ਵਿਜਿਟਿੰਗ ਸਟਾਫ ਰੱਖਣ ਦੀ ਨੀਤੀ ਦੀ ਸਖਤ ਅਲੋਚਨਾ ਕੀਤੀ ਹੈ, ਉਨ੍ਹਾਂ ਕਿਹਾ ਕਿ ਇਹ ਨੀਤੀ ਸਿਰਫ਼ ਪੱਕੀ ਭਰਤੀ ਤੋਂ ਬਚਣ ਲਈ ਡੰਗ ਟਪਾਊ ਫਾਰਮੂਲਾ ਹੈ ਅਤੇ ਨੌਕਰੀ ਦੀ ਆਸ ਵਿੱਚ ਬੈਠੇ ਯੋਗਤਾ ਪ੍ਰਾਪਤ ਹਜਾਰਾਂ ਨੌਜਵਾਨਾਂ ਨਾਲ ਧੱਕਾ ਹੈ,। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਦੇ ਬਿਆਨ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ ਕਰਨੈਲ ਫਿਲੌਰ ਆਦਿ ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਪੈਡਿੰਗ ਭਰਤੀਆਂ ਨੂੰ ਮੁਕੰਮਲ ਕਰਨ ਲਈ ਸੰਜੀਦਾ ਨਹੀਂ ਹੈ ਸਗੋਂ ਰਿਟਾਇਰਡ ਅਧਿਆਪਕਾਂ ਦੇ ਸਹਾਰੇ ਸਿਰਫ਼ ਡੰਗ ਟਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਅਗਰ ਇਸ ਨੀਤੀ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸਦਾ ਵੱਡੇ ਪੱਧਰ ਤੇ ਸਖਤ ਵਿਰੋਧ ਕੀਤਾ ਜਾਵੇਗਾ । ਇਸ ਸਮੇਂ ਤੀਰਥ ਸਿੰਘ ਬਾਸੀ, ਕੁਲਦੀਪ ਸਿੰਘ ਦੌੜਕਾ, ਮੰਗਲ ਟਾਂਡਾ, ਜਸਵਿੰਦਰ ਸਿੰਘ ਸਮਾਣਾ,ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਸਵਿੰਦਰ ਸਿੰਘ ਸਮਾਣਾ, ਜਗਜੀਤ ਸਿੰਘ ਮਾਨ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly