ਕਟਾਰੀਆ ਪਰਿਵਾਰ ਵੱਲੋਂ 2027 ‘ਚ ਦੁਬਾਰਾ ਸਰਕਾਰ ਬਣਾਉਣ ਅਤੇ ਹਲਕੇ ‘ਚ ਜੰਗੀ ਪੱਧਰ ‘ਤੇ ਵਿਕਾਸ ਕਾਰਜ ਜਾਰੀ ਰੱਖਣ ਦਾ ਵੱਡਾ ਐਲਾਨ
ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਹਲਕਾ ਬਲਾਚੌਰ ਵਿੱਚ ਅੱਜ ਉਸ ਸਮੇਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ, ਜਦੋਂ ਵੱਖ-ਵੱਖ ਸਮਾਜਿਕ ਵੈਲਫ਼ੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪਾਰਟੀ ਦੀ ਮਜ਼ਬੂਤੀ ਅਤੇ ਇਲਾਕੇ ਦੇ ਵਿਕਾਸ ਨੂੰ ਲੈ ਕੇ ਇੱਕ ਬਹੁਤ ਹੀ ਅਹਿਮ ਅਤੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਲਕਾ ਵਿਧਾਇਕ ਸੰਤੋਸ਼ ਕਟਾਰੀਆ, ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਨੌਜਵਾਨ ਆਗੂ ਕਰਨਵੀਰ ਕਟਾਰੀਆ ਨੇ ਸਾਂਝੇ ਤੌਰ ‘ਤੇ ਸਾਰੇ ਨਵੇਂ ਚੁਣੇ ਗਏ ਚੇਅਰਮੈਨਾਂ ਨੂੰ ਨਿੱਘੀ ਜੀ-ਆਇਆਂ ਆਖੀ। ਕਟਾਰੀਆ ਪਰਿਵਾਰ ਵੱਲੋਂ ਸਾਰੇ ਆਗੂਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਿਰਪਾਓ ਬਖਸ਼ਿਸ਼ ਕਰਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸ਼ਾਨਦਾਰ ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਰਾਮਗੜ੍ਹੀਆ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਪ੍ਰਦੀਪ ਕੁਮਾਰ, ਸੈਣੀ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਬ੍ਰਾਹਮਣ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਲੇਖ ਰਾਜ ਸ਼ਰਮਾ, ਦਲਿਤ ਸਮਾਜ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਬਲਵੀਰ ਚੰਦ, ਪ੍ਰਜਾਪਤ ਸਮਾਜ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਚੰਦਨ ਕੁਮਾਰ, ਅਤੇ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਵਿਸ਼ਵਰਾਜ ਰਾਣਾ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਮੋਹਮਦ ਯਾਕੂਬ, ਕੰਬੋਜ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ, ਗੁੱਜਰ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਰਾਮ ਸਰੂਪ, ਮਸੀਹ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਮਨਿੰਦਰ ਸਿੰਘ, ਬਾਜ਼ੀਗਰ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਗਿਆਨ ਚੰਦ, ਖੱਤਰੀ ਅਰੋੜਾ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਰੋਹਿਤ ਸੋਨੀ, ਸਵਰਨਕਾਰ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਬਲਵੀਰ ਸਿੰਘ, ਸੈਨ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਸ਼ੀਤਲ ਕੁਮਾਰ ਅਤੇ ਸਪੋਰਟਸ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਰਾਜੇਸ਼ ਕੁਮਾਰ ਦਾ ਵੀ ਵਿਸ਼ੇਸ਼ ਤੌਰ ‘ਤੇ ਭਰਵਾਂ ਸਨਮਾਨ ਕੀਤਾ ਗਿਆ।ਇਸ ਮੌਕੇ ਸੀਨੀਅਰ ਆਪ ਆਗੂ ਜਸਵੀਰ ਸਿੰਘ ਘੁੰਮਣ ਸਰਪੰਚ ਉੱਚੇਚੇ ਤੌਰ ਹਾਜ਼ਰ ਸਨ। ਮੀਟਿੰਗ ਦੌਰਾਨ ਹਲਕੇ ਦੀ ਸਿਆਸੀ ਸਥਿਤੀ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ‘ਤੇ ਗੰਭੀਰ ਚਰਚਾ ਹੋਈ। ਇਸ ਮੌਕੇ ਵਿਧਾਇਕ ਕਟਾਰੀਆ ਅਤੇ ਹਾਜ਼ਰ ਲੀਡਰਸ਼ਿਪ ਨੇ ਦਾਅਵਾ ਕੀਤਾ ਕਿ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਮਿਹਨਤ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਸ਼ਾਨਦਾਰ ਬਹੁਮਤ ਨਾਲ ਸਰਕਾਰ ਰਿਪੀਟ ਹੋਵੇਗੀ। ਕਟਾਰੀਆ ਪਰਿਵਾਰ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕੀਤਾ ਜਾ ਰਿਹਾ ਹੈ ਅਤੇ ਪੂਰੇ ਇਲਾਕੇ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਜੰਗੀ ਪੱਧਰ ‘ਤੇ ਵਿਕਾਸ ਦੇ ਕਾਰਜ ਕਰਵਾਏ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਇਨ੍ਹਾਂ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਹਰ ਨਾਗਰਿਕ ਤੱਕ ਸਰਕਾਰ ਦੀਆਂ ਸਹੂਲਤਾਂ ਪਹੁੰਚ ਸਕਣ। ਇਸ ਭਰਵੇਂ ਸਨਮਾਨ ਸਮਾਰੋਹ ਤੋਂ ਬਾਅਦ ਨਵ-ਨਿਯੁਕਤ ਚੇਅਰਮੈਨਾਂ ਨੇ ਕਟਾਰੀਆ ਪਰਿਵਾਰ ਅਤੇ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਤਤਪਰ ਰਹਿਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






