ਹਲਕਾ ਸੁਲਤਾਨਪੁਰ ਲੋਧੀ ਵਿੱਚ ਅਕਾਲੀ ਦਲ ਵਿੱਚ ਹੋਇਆ ਬਗਾਵਤ ਦਾ ਸਿਆਸੀ ਧਮਾਕਾ

ਕਾਂਗਰਸ ਪਾਰਟੀ ਤੋਂ ਪੈਰਾਸ਼ੂਟ ਰਾਹੀਂ ਆਉਣ ਵਾਲੇ ਉਮੀਦਵਾਰ ਡਟ ਕੇ ਕਰਾਂਗੇ ਵਿਰੋਧ- ਅਕਾਲੀ ਆਗੂ

ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਕੀਤਾ ਵੱਡਾ ਸਿਆਸੀ ਧਮਾਕਾ ,4 ਸੰਭਾਵੀ ਉਮੀਦਵਾਰ ਆਏ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਦੇ ਹੱਕ ਵਿੱਚ

ਸੁਲਤਾਨਪੁਰ ਲੋਧੀ  (ਸਮਾਜ ਵੀਕਲੀ) (ਕੌੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਅੱਜ ਇਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਐੱਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਦੇ ਹੱਕ ਚ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਅਕਾਲੀ ਟਿਕਟ ਦੇ ਦਾਅਵੇਦਾਰਾਂ ਵੱਲੋਂ ਕੀਤੀ ਗਈ ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੇ ਹਿੱਸਾ ਲਿਆ ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਤੇ ਅਕਾਲੀ ਟਿਕਟ ਦੇ ਦਾਅਵੇਦਾਰ ਸੁਖਦੇਵ ਸਿੰਘ ਨਾਨਕਪੁਰ ,ਜੱਥੇਦਾਰ ਸਤਬੀਰ ਸਿੰਘ ਬਿੱਟੂ ਖੀਰਾਂਵਾਲੀ, ਸਾਬਕਾ ਨਗਰ ਕੌਂਸਲ ਪ੍ਰਧਾਨ ਦਿਨੇਸ਼ ਧੀਰ, ਕਾਂਗਰਸ ਨੂੰ ਅਲਵਿਦਾ ਕਹਿ ਅਕਾਲੀ ਦਲ ਵਿੱਚ ਆਏ ਨਵੇਂ ਆਗੂ ਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਨੇ ਵੀ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਦੇ ਹੱਕ ਵਿੱਚ ਆ ਖੜ੍ਹੇ ਹੋਏ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਦੇ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਉਮੀਦਵਾਰ ਸਿਰਫ਼ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਹੀ ਹਨ ।

ਅਸੀਂ ਸਾਰੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਦੇ ਹੱਕ ਚ ਚੱਟਾਨ ਵਾਂਗ ਖਡ਼੍ਹੇ ਹਾਂ ।ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਪੈਰਾਸ਼ੂਟ ਰਾਹੀਂ ਉਮੀਦਵਾਰ ਆਵੇਗਾ ਤਾਂ ਅਸੀਂ ਉਸ ਦਾ ਅਸੀਂ ਡੱਟ ਕੇ ਵਿਰੋਧ ਕਰਾਂਗੇ । ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧੀ ਸਾਡੀ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀ ਮੁਲਾਕਾਤ ਹੋ ਚੁੱਕੀ ਹੈ ।ਉਨ੍ਹਾਂ ਨੇ ਕਿਹਾ ਕਿ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਪਾਰਟੀ ਦੇ ਸਭ ਤੋਂ ਪੁਰਾਣੇ ਟਕਸਾਲੀ ਪਰਿਵਾਰ ਵਿੱਚੋਂ ਹਨ । ਇਸ ਮੌਕੇ ਗੁਰਪ੍ਰੀਤ ਸਿੰਘ ਫੱਤੂਢੀਂਗਾ ,ਜਥੇਦਾਰ ਬਲਬੀਰ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖਾਲਸਾ ,ਜਥੇਦਾਰ ਲਖਵਿੰਦਰ ਸਿੰਘ ਆਦਿ ਮੌਜੂਦ ਸਨ ।

ਅਕਾਲੀ ਦਲ ਦੀ ਧੜੇਬੰਦੀ ਦਾ ਫਾਇਦਾ ਲੈਣਗੇ ਵਿਰੋਧੀ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਅਕਾਲੀ ਆਗੂਆਂ ਤੇ ਟਿਕਟ ਦੇ ਵੱਖ ਵੱਖ ਦਾਅਵੇਦਾਰਾਂ ਵੱਲੋਂ  ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਦੇ ਹੱਕ ਵਿੱਚ ਖੜਨ ਨਾਲ ਤੇ ਸਾਬਕਾ ਕੈਬਨਿਟ ਮੰਤਰੀ ਡਾ ਉਪਿੰਦਰਜੀਤ ਕੌਰ ਦੇ ਦੋਹਤ ਜਵਾਈ ਇੰਜੀਨੀਅਰ ਸਵਰਨ ਸਿੰਘ ਵੱਲੋਂ ਇਸ ਸਾਰੇ ਧੜੇ ਤੋਂ ਕਿਨਾਰਾ ਕਰਨ ਨਾਲ ਹਲਕਾ ਸੁਲਤਾਨਪੁਰ ਲੋਧੀ ਵਿੱਚ ਅਕਾਲੀ ਦਲ ਦੋ ਧੜਿਆਂ ਵਿੱਚ ਵੰਡਿਆ ਗਿਆ ਹੈ। ਇਸ ਦੇ ਨਾਲ ਹੀ ਜੇਕਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਮਿਲਕਫੈਡ ਕੈਪਟਨ ਹਰਮਿੰਦਰ ਸਿੰਘ ਕਾਂਗਰਸ ਨੂੰ ਅਲਵਿਦਾ ਕਹਿ ਕਾਂਗਰਸ ਦਾ ਪੱਲਾ ਫੜ ਅਕਾਲੀ ਦਲ ਦੀ ਟਿਕਟ ਹਾਸਿਲ ਕਰਦੇ ਹਨ ਤਾਂ ਅਕਾਲੀ ਦਲ ਜਿੱਥੇ ਤਿੰਨ ਧੜਿਆਂ ਵਿੱਚ ਵੰਡਿਆ ਜਾਵੇਗਾ । ਉਸ ਦਾ ਸਿੱਧਾ ਫਾਇਦਾ ਵਿਰੋਧੀ ਪਾਰਟੀ ਦੇ  ਉਮੀਦਵਾਰਾਂ ਨੂੰ ਹੋਵੇਗਾ। 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਾਬਾ ਜੀਵਨ ਸਿੰਘ ਜੀ ਨੂੰ ਸਮਰਪਿਤ ਸਤਵਾਂ ਢਾਡੀ ਦਰਬਾਰ ਕਰਵਾਇਆ
Next articleਭਾਰਤ ‘ਚ ਚੱਲਦੈ ਸੀਜੇਰੀਅਨ ਓਪ੍ਰੇਸ਼ਨਾਂ ਦਾ ਕਾਲਾ ਕਾਰੋਬਾਰ ; ਪੰਜਾਬ ‘ਚ ਧੰਦਾ ਕਰੋੜਾਂ ਤੋਂ ਪਾਰ