ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਗ਼ੈਰਕਾਨੂੰਨੀ ਖਣਨ ਦੇ ਧੰਦੇ ਨਾਲ ਜੁੜੇ ਸਿਆਸਤਦਾਨਾਂ, ਨੌਕਰਸ਼ਾਹਾਂ ਤੇ ਵਿਚੋਲਿਆਂ ਦਾ ਪਰਦਾਫਾਸ਼ ਕੀਤਾ ਜਾਵੇ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਇਸ ਕਾਰੋਬਾਰ ਦੀ ਕਾਲਾਬਾਜ਼ਾਰੀ ਕਾਰਨ ਸੂਬੇ ਨੂੰ ਅਰਬਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਸ੍ਰੀ ਖਹਿਰਾ ਨੇ ਮੰਗ ਕੀਤੀ ਕਿ ਕਰੋੜਾਂ ਰੁਪਏ ਤੋਂ ਵੱਧ ਦੀ ਲੁੱਟ ਕਰਨ ਵਾਲੇ ਮਾਈਨਿੰਗ ਮਾਫੀਆ ਦਾ ਪਰਦਾਫਾਸ਼ ਕੀਤਾ ਜਾਵੇ। ਕਾਂਗਰਸੀ ਵਿਧਾਇਕ ਨੇ ਮੰਗ ਕੀਤੀ ਕਿ ਗ਼ੈਰਕਾਨੂੰਨੀ ਖਣਨ ਦੇ ਮੁੱਦੇ ’ਤੇ ਇੱਕ ਵ੍ਹਾਈਟ ਪੇਪਰ ਲਿਆਂਦਾ ਜਾਵੇ ਤਾਂ ਜੋ ਉਪਰੋਕਤ ਗਤੀਵਿਧੀਆਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾ ਸਕੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly