ਨਵੀਂ ਦਿੱਲੀ — ਦਿੱਲੀ ਵਿਧਾਨ ਸਭਾ ਚੋਣਾਂ ਦਾ ਨਤੀਜਾ ਬੇਸ਼ੱਕ 8 ਫਰਵਰੀ ਨੂੰ ਐਲਾਨਿਆ ਜਾਣਾ ਹੈ ਪਰ ਇਸ ਤੋਂ ਪਹਿਲਾਂ ਹੀ ਦੇਸ਼ ਦੀ ਰਾਜਧਾਨੀ ਦੀ ਸਿਆਸਤ ਗਰਮਾ ਗਈ ਹੈ। ਸਿਆਸਤ ਗਰਮਾਉਣ ਦਾ ਕਾਰਨ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ 15-15 ਕਰੋੜ ਰੁਪਏ ਦੀ ਪੇਸ਼ਕਸ਼ ਕੀਤੇ ਜਾਣ ਦਾ ਦਾਅਵਾ ਹੈ।ਇਸ ਦਾਅਵੇ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਦੇ ਪਹੀਏ ਘੁੰਮ ਗਏ ਹਨ।ਦਿੱਲੀ ਦੇ ਐਲਜੀ ਵੀਕੇ ਸਕਸੈਨਾ ਦੇ ਆਦੇਸ਼ਾਂ ਤੋਂ ਬਾਅਦ ਏਸੀਬੀ ਦੀ ਟੀਮ ‘ਆਪ’ ਨੇਤਾਵਾਂ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਤੇ ਮੁਕੇਸ਼ ਅਹਲਾਵਤ ਦੇ ਘਰ ਲਈ ਰਵਾਨਾ ਹੋ ਗਈ ਹੈ।
‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਕੱਲ੍ਹ ਪਾਰਟੀ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਇਸ ਵਾਰ ਵੀ ਭਾਜਪਾ ਦੀ ਸਰਕਾਰ ਨਹੀਂ ਬਣੇਗੀ। ਅਜਿਹੇ ‘ਚ ਭਾਜਪਾ ‘ਆਪ’ ਨੂੰ ਤੋੜ ਕੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ‘ਆਪ’ ਦੇ ਸੱਤ ਉਮੀਦਵਾਰਾਂ ਨਾਲ ਸੰਪਰਕ ਕਰਕੇ 15-15 ਕਰੋੜ ਰੁਪਏ ਲੈ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਸਾਰੇ ਉਮੀਦਵਾਰਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਉਹ ਭਾਜਪਾ ਤੋਂ ਆਈਆਂ ਸਾਰੀਆਂ ਕਾਲਾਂ ਨੂੰ ਰਿਕਾਰਡ ਕਰਨ। ਜੇਕਰ ਕੋਈ ਤੁਹਾਨੂੰ ਮਿਲਦਾ ਹੈ ਅਤੇ ਪੈਸੇ ਦੀ ਪੇਸ਼ਕਸ਼ ਕਰਦਾ ਹੈ, ਤਾਂ ਗੁਪਤ ਕੈਮਰੇ ਨਾਲ ਵੀਡੀਓ ਬਣਾਓ।
ਭਾਜਪਾ ਨੇ ਆਮ ਆਦਮੀ ਪਾਰਟੀ ਖਿਲਾਫ ACB ‘ਚ ਸ਼ਿਕਾਇਤ ਦਰਜ ਕਰਵਾਈ ਹੈ।ਭਾਜਪਾ ਨੇ ਇਹ ਸ਼ਿਕਾਇਤ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ‘ਤੇ ਦਰਜ ਕਰਵਾਈ ਹੈ। ਇਹ ਸ਼ਿਕਾਇਤ ਆਨਲਾਈਨ ਸ਼ਿਕਾਇਤ ਭੇਜ ਕੇ ਕੀਤੀ ਗਈ ਹੈ। ਏਸੀਬੀ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ। ਆਪਣੀ ਸ਼ਿਕਾਇਤ ‘ਚ ਭਾਜਪਾ ਨੇ ‘ਆਪ’ ਦੇ ਉਨ੍ਹਾਂ ਸਾਰੇ ਟਵਿੱਟਰ ਹੈਂਡਲਾਂ ਦਾ ਵੀ ਹਵਾਲਾ ਦਿੱਤਾ ਹੈ, ਜਿਨ੍ਹਾਂ ਤੋਂ ਭਾਜਪਾ ‘ਤੇ ਦੋਸ਼ ਲਾਏ ਗਏ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly