ਕਨੇਡਾ /ਵੈਨਕੂਵਰ (ਕੁਲਦੀਪ ਚੁੰਬਰ )– ਐਸ ਕੇ ਪ੍ਰੋਡਕਸ਼ਨ ਦੀ ਨਿਰਦੇਸ਼ਨਾ ਹੇਠ ਪ੍ਰਸਿੱਧ ਗੀਤਕਾਰ ਤੇ ਗਾਇਕ ਸੱਤੀ ਖੋਖੇਵਾਲੀਆ, ਜੱਸੀ ਬੰਗਾ ਯੂਐਸਏ ਵਲੋਂ ਪ੍ਰਸਿੱਧ ਪੰਜਾਬੀ ਗਾਇਕ ਬਲਰਾਜ ਬਿਲਗਾ ਦਾ ਧਾਰਮਿਕ ਸਿੰਗਲ ਟਰੈਕ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ “ਕਾਂਸ਼ੀ ਵਿੱਚ ਰੱਬ” ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਗਾਇਕ ਬਲਰਾਜ ਇਸ ਤੋਂ ਪਹਿਲਾਂ ਇੱਕ ਹੋਰ ਟਰੈਕ ਚਿੱਠੀਆਂ ਰਾਹੀਂ ਵੀ ਸੰਗਤ ਵਿੱਚ ਭਰਪੂਰ ਹਾਜ਼ਰੀ ਲਗਵਾ ਰਿਹਾ ਹੈ । ਇਸ ਸਬੰਧੀ ਗੀਤਕਾਰ ਸੱਤੀ ਖੋਖੇਵਾਲੀਆ ਨੇ ਦੱਸਿਆ ਕਿ ਇਸ ਖੂਬਸੂਰਤ ਟਰੈਕ ਨੂੰ ਉਸ ਦੀ ਕਲਮ ਵਲੋਂ ਕਲਮਬੱਧ ਕੀਤਾ ਗਿਆ ਹੈ ਅਤੇ ਇਸ ਦਾ ਸੰਗੀਤ ਜੱਸੀ ਬ੍ਰਦਰਜ਼ ਨੇ ਦਿੱਤਾ ਹੈ । ਮਨਦੀਪ ਰੰਧਾਵਾ ਵਲੋਂ ਇਸ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ । ਜਿਸ ਨੂੰ ਸੰਗਤ ਭਰਪੂਰ ਮੁਹੱਬਤਾਂ ਦੇ ਕੇ ਨਿਵਾਜ ਰਹੀ ਹੈ । ਵੱਖ ਵੱਖ ਸੋਸ਼ਲ ਸਾਈਟਾਂ ਤੇ ਇਸ ਧਾਰਮਿਕ ਟਰੈਕ ਨੂੰ ਸੰਗਤ ਦਾ ਕਾਫ਼ੀ ਪਿਆਰ ਮਿਲ ਰਿਹਾ ਹੈ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਦੀ ਸਾਂਝ ਇਸ ਟਰੈਕ ਰਾਹੀਂ ਗਾਇਕ ਬਲਰਾਜ ਨੇ ਪਾਉਂਦਿਆਂ ਸੰਗਤ ਨੂੰ ਆਗਮਨ ਪੁਰਬ ਦੀਆਂ ਲੱਖ ਲੱਖ ਮੁਬਾਰਕਾਂ ਦਿੱਤੀਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



