34 ਸੂਬਿਆਂ ਤੇ ਯੂਟੀਜ਼ ’ਚ ਕੋਵਿਡ ਦੇ ਮਾਮਲੇ ਤੇ ਪਾਜ਼ੇਟਿਵਿਟੀ ਦਰ ਘਟੀ

ਨਵੀਂ ਦਿੱਲੀ (ਸਮਾਜ ਵੀਕਲੀ):  ਸਰਕਾਰ ਨੇ ਅੱਜ ਕਿਹਾ ਕਿ ਕਰਨਾਟਕ, ਮਹਾਰਾਸ਼ਟਰ ਅਤੇ ਤਾਮਿਲਨਾਡੂ ਸਣੇ 34 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਕਰੋਨਾਵਾਇਰਸ ਦੇ ਕੇਸਾਂ ਅਤੇ ਪਾਜ਼ੇਟਿਵਿਟੀ ਦਰ ਵਿਚ ਨਿਘਾਰ ਦਰਜ ਕੀਤਾ ਗਿਆ ਹੈ ਜਦਕਿ ਕੇਰਲ ਤੇ ਮਿਜ਼ੋਰਮ ਵਿਚ ਅਜੇ ਵੀ ਕੇਸਾਂ ਤੇ ਪਾਜ਼ੇਟਿਵਿਟੀ ਦਰ ਵਿਚ ਵਾਧਾ ਜਾਰੀ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਮਹਾਮਾਰੀ ਦੇ ਹਾਲਾਤ ਵਿਚ ਸੁਧਾਰ ਹੋਇਆ ਹੈ ਅਤੇ ਕੋਵਿਡ ਲਾਗ ਦਾ ਫੈਲਾਅ ਘਟਿਆ ਹੈ। 268 ਜ਼ਿਲ੍ਹਿਆਂ ਵਿਚ ਪਾਜ਼ੇਟਿਵਿਟੀ ਦਰ 5 ਫੀਸਦ ਤੋਂ ਘੱਟ ਹੈ। ਸਰਕਾਰ ਨੇ ਕਿਹਾ ਕਿ ਕਰੋਨਾ ਵਿਰੋਧੀ ਟੀਕੇ ਲਗਾਉਣ ਦੇ ਕੰਮ ਵਿਚ ਤੇਜ਼ੀ ਆਉਣ ਤੋਂ ਬਾਅਦ ਹੀ ਕੋਵਿਡ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਘਟੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖਾੜੀ ਮੁਲਕਾਂ ਵਿੱਚ ਭਾਰਤੀ ਕਾਮਿਆਂ ਦੀਆਂ ਰਹਿੰਦੀਆਂ ਤਨਖ਼ਾਹਾਂ ਦਾ ਮੁੱਦਾ ਭਾਰਤ ਵੱਲੋਂ ਚੁੱਕਿਆ ਜਾ ਰਿਹੈ: ਜੈਸ਼ੰਕਰ
Next articleਦੇਸ਼ ’ਚ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 15,33,921 ਹੋਈ