ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਪੋਸਟਰ ਮੇਕਿੰਗ ਤੇ ਚਿੱਤਰਕਲਾ ਮੁਕਾਬਲੇ ਆਯੋਜਿਤ 

ਫਿਲੌਰ, ਅੱਪਰਾ (ਜੱਸੀ)-ਸਥਾਨਕ ਆਕਸਫੋਰਡ ਸ਼ਾਈਨ ਇੰਟਰਨੈਸ਼ਨਲ ਸਕੂਲ ਅੱਪਰਾ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੰਦੀਪ ਰਾਣਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਸੋਚ ਤੇ ਸੰਕਲਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਸਮਾਜ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ ਤੇ ਜੈਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਸਵੇਰ ਦੀ ਸਭਾ ਵਿੱਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੌਕੇ ਮਨਪ੍ਰੀਤ ਢੰਡਾ, ਊਸ਼ਾ ਸ਼ਰਮਾ, ਸੁਖਜੀਤ ਕੌਰ, ਕਰਨਪ੍ਰੀਤ ਕੌਰ, ਅਮਨਦੀਪ ਕੌਰ, ਸੋਨੀਆ ਤੇ ਸਮੂਹ ਅਧਿਆਪਕ ਹਾਜਰ ਸਨ।
 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleपूर्व रक्षा मंत्री मुलायम सिंह यादव की प्रथम पुण्यतिथि पर फातिमा शेख, डॉ राम मनोहर लोहिया, मान्यवर कांशीराम, मुलायम सिंह यादव स्मृति सभा का आयोजन 10 अक्टूबर को निजामाबाद आजमगढ़ में होगा
Next articleਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਸੈਣੀ ਮੈਡੀਕੋਜ ਫਿਲੌਰ ਪੁੱਜਣ ਤੇ ਆਪ ਟਕਸਾਲੀ ਆਗੂਆਂ ਵੱਲੋਂ ਕੀਤਾ ਗਿਆ ਸਨਮਾਨਿਤ