ਮਿੱਠੜਾ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ  

ਕਪੂਰਥਲਾ (ਕੌੜਾ) ਦੇਸ਼ ਦੀ ਆਨ ਸ਼ਾਨ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ। ਸ਼ਹੀਦਾਂ ਦੇ ਸੁਪਨਿਆਂ ਅਤੇ ਉਨ੍ਹਾਂ ਦੀ ਸੋਚ ਨੂੰ ਅੱਗੇ ਲੈ ਕੇ ਜਾਣਾ ਸਾਡਾ ਨੈਤਿਕ ਫ਼ਰਜ਼ ਬਣਦਾ ਹੈ । ਇਸ ਉਦੇਸ਼ ਦੇ ਤਹਿਤ ਵਿਦਿਆਰਥੀਆਂ ਅੰਦਰ ਸ਼ਹੀਦਾਂ ਬਾਰੇ ਜਾਨਣ ਦੀ ਰੁਚੀ ਪੈਦਾ ਕਰਨ ਦੇ ਲਈ  ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਕਾਮਰਸ ਵਿਭਾਗ ਦੇ ਮੁੱਖੀ ਡਾ ਗੁਰਪ੍ਰੀਤ ਕੌਰ ਖਹਿਰਾ ਅਤੇ ਐੱਨ ਐੱਸ ਐੱਸ ਵਿਭਾਗ ਦੇ ਮੁਖੀ ਡਾ ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਕਾਲਜ ਵਿੱਚ  ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ   ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।  ਵਿਦਿਆਰਥੀਆਂ ਵੱਲੋਂ ਸ਼ਹੀਦਾਂ ਦੇ ਜੀਵਨ ਅਤੇ ਦੇਸ਼ ਪ੍ਰਤੀ ਭਾਵਨਾਵਾਂ ਨੂੰ ਦਰਸਾਉਂਦੇ ਵੱਖ ਵੱਖ ਪੋਸਟਰ ਬਣਾ ਕੇ ਪੇਸ਼ ਕੀਤੇ ਗਏ। ਇਸ ਮੁਕਾਬਲੇ ਵਿੱਚ ਬੀ ਕਾਮ ਭਾਗ ਦੂਜਾ ਦੀ ਵਿਦਿਆਰਥਣਾਂ  ਹਰਮਨਪ੍ਰੀਤ ਕੌਰ ਅਤੇ ਸ਼ੀਤਲ ਨੇ ਸਾਂਝੇ ਤੌਰ ਤੇ ਪਹਿਲਾ ਸਥਾਨ, ਬੀ ਏ ਭਾਗ ਦੂਜਾ ਦੀ ਵਿਦਿਆਰਥਣ ਸੰਦੀਪ ਕੌਰ ਤੇ ਬੀ ਕਾਮ ਭਾਗ ਤੀਜਾ ਦੇ ਵਿਦਿਆਰਥੀ ਜਗਜੀਤ ਸਿੰਘ ਨੇ ਸਾਂਝੇ ਤੌਰ ਤੇ ਦੂਜਾ ਸਥਾਨ, ਅਤੇ ਬੀ ਕਾਮ ਭਾਗ ਤੀਜਾ ਦੀ ਵਿਦਿਆਰਥਣ ਤਾਨੀਆ  ਅਤੇ ਬੀਐੱਸਸੀ ਨਾਨ ਮੈਡੀਕਲ ਭਾਗ ਪਹਿਲਾ ਦੀ ਵਿਦਿਆਰਥਣ ਗੁਰਦੀਪ ਕੌਰ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।  ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ ਤੇ ਪਹਿਰਾ ਦਿੰਦਿਆਂ ਹੋਇਆਂ ਦੇਸ਼ ਦੀ ਤਰੱਕੀ ਅਤੇ ਵਾਧੇ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ.

ਸਮਾਜ ਵੀਕਲੀਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵਜੋਤ ਸਿੰਘ ਸਿੱਧੂ ਵੱਲੋਂ ਨਵਤੇਜ ਸਿੰਘ ਚੀਮੇ ਦੇ ਗ੍ਰਹਿ ਵਿਖੇ  ਸਿਆਸੀ ਸ਼ਕਤੀ ਪ੍ਰਦਰਸ਼ਨ
Next articleਜਗਤ ਤਮਾਸ਼ਾ