ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵੱਲੋਂ ਪੋਸਟਰ ਮੇਕਿੰਗ ਪ੍ਰਤੀਯੋਗਤਾ ਦਾ ਆਯੋਜਿਤ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ, ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ,ਕਪੂਰਥਲਾ ਵੱਲੋਂ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮਨਾਉਂਦਿਆਂ,ਅੰਤਰ ਕਾਲਜ ਪੋਸਟਰ ਮੇਕਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਭਾਰਤ ਦੇ ਆਜ਼ਾਦੀ ਸੰਗਰਾਮ ਅਤੇ ਆਜ਼ਾਦੀ ਪ੍ਰਾਪਤੀ ਸੰਘਰਸ਼ ਦੌਰਾਨ ਯੋਗਦਾਨ ਦੇਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਬਾਰੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਪੋਸਟਰ ਬਣਾਏ ਅਤੇ ਆਪਣੀ ਕਲਾ ਦਾ ਲੋਹਾ ਮਨਵਾਇਆ ।

ਇਸ ਯੋਗਤਾ ਵਿਚ ਲਗਪਗ 6 ਕਾਲਜਾਂ ਦੇ 18 ਵਿਦਿਆਰਥੀਆਂ ਨੇ ਹਿੱਸਾ ਲਿਆ। ਆਜ਼ਾਦੀ ਸੰਘਰਸ਼ ਅਤੇ ਉੱਘੀਆਂ ਸ਼ਖ਼ਸੀਅਤਾਂ ਦੀ ਯਾਦ ਦਿਵਾਉਂਦੀਆਂ ਇਨ੍ਹਾਂ ਕਲਾ ਕਿਰਤਾਂ ਨੂੰ ਅਧਕਰਮ ਵਿੱਚ ਕਰਨਾ ਕੋਈ ਸੌਖਾ ਕਾਰਜ ਨਹੀਂ ਸੀ ।ਕਾਲਜ ਦੇ ਐੱਨ ਐੱਸ ਐੱਸ ਵਿੰਗ ਵੱਲੋਂ ਆਯੋਜਤ ਇਸ ਪ੍ਰਤੀਯੋਗਤਾ ਵਿਚ ਕਿਰਨ ਸੈਣੀ ਲਾਇਲਪੁਰ ਖਾਲਸਾ ਕਾਲਜ ਜਲੰਧਰ,ਦੀ ਵਿਦਿਆਰਥਣ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਜਦੋਂ ਕਿ ਦਵਿੰਦਰਜੀਤ ਕੌਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਅਤੇ ਕਨਵੀ ਏਰੀ ਲਾਇਲਪੁਰ ਖਾਲਸਾ ਕਾਲਜ ਜਲੰਧਰ ਵੱਲੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਗਿਆ।

ਸ਼ੀਤਲ ਸ਼ਰਮਾ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਅਤੇ ਹਰਲੀਨ ਕੌਰ ਕਮਲਾ ਨਹਿਰੂ ਕਾਲਜ ਫਗਵਾੜਾ ਨੇ ਪ੍ਰਤੀਯੋਗਤਾ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਓ.ਐੱਸ.ਡੀ ਡਾ.ਦਲਜੀਤ ਸਿੰਘ ਖਹਿਰਾ ਨੇ ਆਜ਼ਾਦੀ ਦਿਹਾੜੇ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਇਸ ਦੀ ਮਹਾਨਤਾ ਬਾਰੇ ਚਾਨਣਾ ਪਾਇਆ।ਕਾਲਜ ਦੇ ਐੱਨ ਐੱਸ ਐੱਸ ਵਿੰਗ ਦੇ ਇੰਚਾਰਜ ਡਾ. ਜਗਸੀਰ ਸਿੰਘ ਬਰਾੜ ਜੀ ਨੇ ਸਾਰੇ ਪ੍ਰਤੀਯੋਗੀਆਂ ਅਤੇ ਹੋਰ ਵਿਦਿਆਰਥੀਆਂ ਦਾ ਇਸ ਪ੍ਰਤੀਯੋਗਤਾਨੂੰ ਸਫਲਤਾ ਪੂਰਵਕ ਨੇਪੜੇ ਚੜ੍ਹਾਉਣ ਲਈ ਧੰਨਵਾਦ ਕੀਤਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਰਾਖੀ ਮੇਕਿੰਗ ਪ੍ਰਤੀਯੋਗਿਤਾ
Next articleਡਰੋਲੀ ਕਲਾਂ ਵਿਖੇ ਐਸ ਬੀ ਆਈ ਦਾ ਏ.ਟੀ.ਐਮ ਤੋੜ 6 ਲੱਖ 44 ਹਜ਼ਾਰ ਲੁੱਟੇ , ਬੀਤੀ ਰਾਤ ਹੋਈ ਇਸ ਘਟਨਾ ਦੀ ਸਮੁੱਚੇ ਆਦਮਪੁਰ ਖੇਤਰ ਵਿੱਚ ਦਹਿਸ਼ਤ