ਸਿੱਧੂ ਨੇ ਕੇਜਰੀਵਾਲ ਦੀ ਬਰਗਾੜੀ ਕਾਂਡ ਬਾਰੇ ਪੁਰਾਣੀ ਵੀਡੀਓ ਪੋਸਟ ਕਰਕੇ ਕਿਹਾ,‘ਕੇਜਰੀਵਾਲ ਜੀ ਤੁਹਾਨੂੰ ਕਾਰਵਾਈ ਤੋਂ ਕੌਣ ਰੋਕ ਰਿਹੈ?

ਚੰਡੀਗੜ੍ਹ (ਸਮਾਜ ਵੀਕਲੀ):  ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬਰਗਾੜੀ ਮੁੱਦੇ ਬਾਰੇ ਪੁਰਾਣੀ ਵੀਡੀਓ ਪੋਸਟ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ‘ਤੇ ਕਾਰਵਾਈ ਕਰਨ ਲਈ ਕਿਹਾ ਹੈ। ਵੀਡੀਓ ‘ਚ ਸ੍ਰੀ ਕੇਜਰੀਵਾਲ ਕਹਿ ਰਹੇ ਹਨ ਕਿ ਪੰਜਾਬ ਦੇ ਲੋਕ ਬਰਗਾੜੀ ਬੇਅਦਬੀ ਕਾਂਡ ‘ਤੇ ਗੁੱਸੇ ‘ਚ ਹਨ, ਉਹ ਚਾਹੁੰਦੇ ਹਨ ਕਿ ਇਸ ਕੇਸ ਦੇ ਮਾਸਟਰਮਾਈਂਡ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਦੋਸ਼ੀ ਕੌਣ ਹਨ, ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਦੇਖ ਸਕਦੇ ਹੋ।’ ਵੀਡੀਓ ਨੂੰ ਟੈਗ ਕਰਦੇ ਹੋਏ, ਸਿੱਧੂ ਨੇ ਟਵੀਟ ਵਿੱਚ ਪੁੱਛਿਆ, ‘ਹੁਣ ਤੁਹਾਨੂੰ ਕੌਣ ਰੋਕ ਰਿਹਾ ਹੈ… @ ਅਰਵਿੰਦ ਕੇਜਰੀਵਾਲ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ
Next articleਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਬੰਬ ਹੋਣ ਦੀ ਸੂਚਨਾ ਅਫ਼ਵਾਹ ਨਿਕਲੀ, ਕੇਸ ਦਰਜ