ਮੁਕਤਸਰ ਸਾਹਿਬ (ਸਮਾਜ ਵੀਕਲੀ) ( ਰਮੇਸ਼ਵਰ ਸਿੰਘ ) ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਫੁਰਮਾਨ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ| ਕਿ ਕੁਝ ਹਫ਼ਤੇ ਪਹਿਲਾਂ ਜਦੋਂ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਕੁਝ ਪਿੰਡਾਂ ਵਿੱਚ ਪੋਟਾਸ਼ ਦੇ ਭੰਡਾਰ ਮਿਲਣ ਦੀ ਖ਼ਬਰ ਆਈ ਹੈ | ਉਦੋਂ ਤੋਂ ਹੀ ਇਸ ਖੇਤਰ ਦੇ ਵਸਨੀਕਾਂ ਵਿੱਚ ਉਨ੍ਹਾਂ ਦੀਆਂ ਜ਼ਮੀਨਾਂ ਖੁੱਸਣ ਦਾ ਸਹਿਮ ਫੈਲਣਾ ਸ਼ੁਰੂ ਹੋ ਗਿਆ ਹੈ । ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪਿਛਲੇ ਸੱਤ ਅੱਠ ਸਾਲਾਂ ਤੋਂ ਭਾਰਤੀ ਭੂ-ਵਿਗਿਆਨ ਵਿਭਾਗ (ਜੀਐੱਸਆਈ) ਸਰਵੇ ਕਰ ਰਿਹਾ ਸੀ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਪਿੰਡ ਕਬਰਵਾਲਾ, ਸ਼ੇਰੇਵਾਲਾ, ਰਾਮਸਰਾ, ਸ਼ੇਰਗੜ੍ਹ ਅਤੇ ਦਲਮੀਰ ਖੇੜਾ ਵਿੱਚ ਕਰੀਬ 18 ਵਰਗ ਕਿਲੋਮੀਟਰ ਖੇਤਰ ਵਿੱਚ ਪੋਟਾਸ਼ ਦੇ ਭੰਡਾਰਾਂ ਬਾਰੇ ਪਤਾ ਲੱਗਿਆ ਹੈ। ਇਲਾਕੇ ਵਿੱਚ ਪੋਟਾਸ਼ ਦੇ ਸੰਭਾਵੀ ਖਣਨ ਦੇ ਮੱਦੇਨਜ਼ਰ ਕੱਲ੍ਹ ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜ਼ਮੀਨਾਂ ਐਕੁਆਇਰ ਨਹੀਂ ਕੀਤੀਆਂ ਜਾਣਗੀਆਂ ਪਰ ਸਾਨੂੰ ਮੰਤਰੀ ਦੇ ਜ਼ੁਬਾਨੀ ਭਰੋਸੇ ’ਤੇ ਇਤਬਾਰ ਨਹੀਂ ਹੈ |ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਪੁਰਜ਼ੋਰ ਹੈ ਕਿ ਪੰਜਾਬ ਸਰਕਾਰ ਨੂੰ ਲਿਖਤੀ ਭਰੋਸਾ ਦਿੱਤਾ ਜਾਵੇ ।ਕਿਉਂਕਿ ਪਹਿਲਾਂ ਹੀ ਭਾਰਤਮਾਲਾ ਅਤੇ ਹੋਰ ਰਾਜਮਾਰਗਾਂ ਹੇਠ ਬਹੁਤ ਸਾਰੀ ਜ਼ਮੀਨ ਆ ਚੁੱਕੀ ਹੈ। ਇਸ ਤੋਂ ਇਲਾਵਾ ਸ਼ਹਿਰਾਂ ਦੇ ਆਸ-ਪਾਸ ਰਿਹਾਇਸ਼ੀ ਕਲੋਨੀਆਂ ਦਾ ਬੇਰੋਕ ਵਿਸਤਾਰ ਹੋ ਰਿਹਾ ਹੈ |ਜਿਸ ਕਰ ਕੇ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਦੀਆਂ ਖ਼ੁਰਾਕੀ ਲੋੜਾਂ ਪੂਰੀਆਂ ਕਰਨ ਲਈ ਖੇਤੀਯੋਗ ਜ਼ਮੀਨ ਦਾ ਸੰਕਟ ਆ ਸਕਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਨੂੰ ਆਪਣੀ ਖੇਤੀ ਜ਼ਮੀਨਾਂ ਅਤੇ ਪਾਣੀ ਦੇ ਸਰੋਤਾਂ ਨੂੰ ਸੰਭਾਲਣ, ਵਿਕਸਤ ਕਰਨ ਅਤੇ ਨਾਲ ਹੀ ਆਪਣੇ ਮਾਨਵੀ ਸਰੋਤਾਂ ਵੱਲ ਤਵੱਜੋ ਦੇਣ ਲਈ ਵਿਆਪਕ ਨੀਤੀ ਬਣਾਉਣ ਦੀ ਲੋੜ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj