HOME ਗਰੀਬੀ, ਜਾਤ-ਪਾਤ, ਬੇਰੁਜ਼ਗਾਰੀ ਅਤੇ ਨਫ਼ਰਤ ਦਾ ਖਾਤਮਾ ਕਰਨਾ ਸਮੇਂ ਦੀ ਲੋੜ –...

ਗਰੀਬੀ, ਜਾਤ-ਪਾਤ, ਬੇਰੁਜ਼ਗਾਰੀ ਅਤੇ ਨਫ਼ਰਤ ਦਾ ਖਾਤਮਾ ਕਰਨਾ ਸਮੇਂ ਦੀ ਲੋੜ – ਪਰਮਜੀਤ ਕੌਰ

2
ਫੋਟੋ - ਸਮਾਗਮ ਦੌਰਾਨ ਸਲੇਮਪੁਰ ਨੇੜੇ ਹੰਬੜਾਂ ਲੁਧਿਆਣਾ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੰਦੇ ਹੋਏ ਪਰਮਜੀਤ ਕੌਰ ਸਲੇਮਪੁਰੀ ਪ੍ਰਬੰਧ ਅਫ਼ਸਰ ਨਾਲ ਹੋਰ-

*ਕੌਮੀ ਝੰਡਾ ਲਹਿਰਾਇਆ 

ਲੁਧਿਆਣਾ,  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) 79ਵੇੰ ਅਜ਼ਾਦੀ ਦਿਵਸ ਮੌਕੇ ਸਲੇਮਪੁਰ ਨੇੜੇ ਹੰਬੜਾਂ ਲੁਧਿਆਣਾ ਵਿੱਚ ਛੋਟਾ ਜਿਹਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਰਮਜੀਤ ਕੌਰ ਸਲੇਮਪੁਰੀ ਪ੍ਰਬੰਧ ਅਫ਼ਸਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਜ਼ਾਦੀ ਲਈ ਦੇਸ਼ ਭਗਤਾਂ ਨੂੰ ਬਹੁਤ ਕੁਰਬਾਨੀਆਂ ਦੇਣੀਆਂ ਪਈਆਂ, ਤਸੀਹੇ ਝੱਲਣੇ ਪਏ, ਜ਼ੇਲ੍ਹਾਂ ਵਿੱਚ ਸੜਨਾ ਪਿਆ, ਪਰ ਦੇਸ਼ ਭਗਤਾਂ ਦੇ ਲਏ ਸੁਫਨੇ ਅਜੇ ਤੱਕ ਸਾਕਾਰ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੇਸ਼ ਵਿੱਚੋਂ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ ਅਤੇ ਜਾਤ-ਪਾਤ ਖਤਮ ਨਹੀਂ ਹੁੰਦੀ, ਉਦੋਂ ਤੱਕ ਪੂਰਨ ਅਜਾਦੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ, ਜੋ ਧਰਮ ਨਿਰਪੱਖ ਹੀ ਰਹਿਣਾ ਚਾਹੀਦਾ ਹੈ, ਭਾਰਤ ਕਿਸੇ ਇੱਕ ਵਿਸ਼ੇਸ਼ ਧਰਮ ਦਾ ਦੇਸ਼ ਨਹੀਂ ਹੈ, ਬਲਕਿ ਸਭ ਦਾ ਸਾਂਝਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਫੈਲੀਆਂ ਬੁਰਾਈਆਂ, ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਨੂੰ ਖਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਦੇਸ਼ ਭਗਤ ਨੂੰ ਸਤਿਕਾਰ ਸਹਿਤ ਯਾਦ ਕੀਤਾ ਗਿਆ। ਇਸ ਮੌਕੇ ਪੰਜਾਬ ਪੈਨਸ਼ਨਰਜ ਐਸੋਸੀਏਸ਼ਨ ਦੇ ਸੂਬਾਈ ਆਗੂ ਸੋਮਾ ਸਿੰਘ, ਠੇਕਾ ਬਿਜਲੀ ਮੁਲਾਜ਼ਮ ਸੰਘਰਸ਼ ਐਸੋਸੀਏਸ਼ਨ ਦੇ ਆਗੂ ਅੰਮ੍ਰਿਤਦੀਪ ਸਿੰਘ ਭਾਰਤੀ, ਸਾਬਕਾ ਸਰਪੰਚ ਹਰਜੀਤ ਕੌਰ ਸਲੇਮਪੁਰੀ, ਮੁਲਾਜ਼ਮ ਆਗੂ ਸੁਮੀਤ ਸਿੰਘ, ਆਤਮਜੀਤ ਸਿੰਘ ਭਾਰਤੀ, ਕਿਸਾਨ ਆਗੂ ਰਤਨ ਸਿੰਘ ਰੰਧਾਵਾ, ਆਂਗਣਵਾੜੀ ਵਰਕਰ ਐਸੋਸੀਏਸ਼ਨ ਦੀ ਆਗੂ ਰਣਜੀਤ ਕੌਰ, ਬਿੰਦਰ ਕੌਰ ਬਸੈਮੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਫੈਕਟਰੀ ਮਜ਼ਦੂਰ, ਔਰਤਾਂ ਅਤੇ ਬੱਚੇ ਹਾਜ਼ਰ ਸਨ। ਇਸ ਮੌਕੇ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ ਅਤੇ ਦੇਸ਼ ਭਗਤੀ ਦੇ ਗੀਤਾਂ ਦਾ ਗਾਇਨ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਵਿਖੇ ਸੁਤੰਤਰਤਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ
Next articleਨੌਵੇਂ ਪਾਤਸ਼ਾਹ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਨੈਸ਼ਨਲ ਪੱਧਰ ਤੇ ਸ਼ਰਧਾ ਨਾਲ ਮਨਾਉਣਾ ਹਰਿਆਣਾ ਸਰਕਾਰ ਦਾ ਕਾਰਜ਼ ਸਲਾਘਾਯੋਗ – ਜਥੇਦਾਰ ਦਾਦੂਵਾਲ