ਪਾਵਰ ਕਾਮ ਠੇਕਾ ਕਾਮਿਆ ਦੀ ਜਥੇਬੰਦੀ ਨਾਲ ਪੰਜਾਬ ਦੇ ਵਿੱਤ ਮੰਤਰੀ ਅਤੇ ਕਿਰਤ ਮੰਤਰੀ ਸਮੇਤ ਅਧਿਕਾਰੀਆਂ ਨਾਲ 27 ਸਤੰਬਰ ਨੂੰ ਹੋਵੇਗੀ ਮੰਗਾਂ ਸੰਬੰਧੀ ਮੀਟਿੰਗ

30 ਸਤੰਬਰ 2024 ਨੂੰ ਪਰਿਵਾਰਾਂ ਸਮੇਤ ਖਰੜ ਵਿਖੇ ਦਿੱਤਾ ਜਾਵੇਗਾ ਧਰਨਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਵਿਰੁੱਧ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਹੁਸ਼ਿਆਰਪੁਰ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 16 ਅਗਸਤ 2024 ਨੂੰ ਪਰਿਵਾਰਾਂ ਸਮੇਤ ਖਰੜ ਵਿਖੇ ਲਗਾਤਾਰ ਰੋਸ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਧਰਨੇ ਪ੍ਰਦਰਸ਼ਨ ਦੇ ਦਵਾਬ ਹੇਠ ਆਊਟ-ਸੋਰਸਿੰਗ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪੇ ਕਾਮਿਆਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਆ ਰਾਸ਼ੀ ਜਾਰੀ ਕਰਨ ਅਤੇ ਪਰਿਵਾਰਕ ਮੈਂਬਰ ਨੂੰ ਪੱਕੀ ਨੌਕਰੀ ਦਾ ਪ੍ਰਬੰਧ ਕਰਨ ਸਮੇਤ ਤਮਾਮ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਲਿਖਤੀ ਮੀਟਿੰਗ ਦਾ ਸਮਾਂ 28 ਅਗਸਤ ਦਾ ਦਿੱਤਾ ਗਿਆ ਸੀ ਪਰ ਉਸ ਮੀਟਿੰਗ ਵਿੱਚ ਬਿਜਲੀ ਮੰਤਰੀ ਗੈਰ ਹਾਜ਼ਰ ਹੋਣ ਕਾਰਨ ਕੋਈ ਵੀ ਮੰਗ ਉੱਤੇ ਠੋਸ ਗੱਲਬਾਤ ਨਾ ਹੋ ਸਕੀ। ਜਿਸ ਦੇ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਤੀ 6 ਸਤੰਬਰ ਦਾ ਲਿਖਤੀ ਸਮਾਂ ਤੈਅ ਕੀਤਾ ਪਰ ਮਿਤੀ 6 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵੀ ਮਿਤੀ 16 ਸਤੰਬਰ ਨੂੰ ਦੁਪਹਿਰ 2 ਵਜੇ ਨਿਸ਼ਚਿਤ ਕਰ ਦਿੱਤੀ ਗਈ ਪਰ ਫਿਰ ਟਾਲ ਮਟੋਲ ਦੀ ਨੀਤੀ ਚਲਦਿਆ ਮਿਤੀ 15 ਸਤੰਬਰ ਨੂੰ ਮੀਟਿੰਗ ਮੁਲਤਵੀ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਗਿਆ। ਜਿਸ ਕਾਰਨ ਠੇਕਾ ਕਾਮਿਆਂ ‘ਚ ਭਾਰੀ ਰੋਸ਼ ਪਾਇਆ ਗਿਆ ਅਤੇ ਮਿਤੀ 16 ਸਤੰਬਰ ਤੋਂ ਮੁਕੰਮਲ ਕੰਮ ਜਾਮ ਕਰਕੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਪੰਜਾਬ ਸਰਕਾਰ ਦੇ ਖਿਲਾਫ 17 ਸਤੰਬਰ ਨੂੰ ਖਰੜ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਰੋਸ ਦਿੱਤਾ ਗਿਆ ਜਿੱਥੇ ਪ੍ਰਸ਼ਾਸਨ ਨੇ ਸਰਕਾਰ ਦੀ ਸ਼ਹਿ ਉੱਤੇ ਭਬਾ ਭਾਰ ਜੋਰ ਲਗਾਇਆ ਕਿ ਠੇਕਾ ਕਾਮਿਆਂ ਦੇ ਲੱਗਣ ਜਾ ਰਹੇ ਧਰਨੇ ਨੂੰ ਕਿਸੇ ਵੀ ਹਾਲ ਰੋਕਿਆ ਜਾਵੇ ਧਰਨੇ ਚ ਆਉਂਦੇ ਕਈ ਕਾਮਿਆਂ ਨੂੰ ਜੇਲ੍ਹੀਂ ਡੱਕਿਆ ਗਿਆ ਅਤੇ ਫਿਰ ਵੀ ਸੀ ਐਚ ਬੀ ਤੇ ਡਬਲਿਉ ਤੇ ਸੀ ਐਚ ਐਚ ਠੇਕਾ ਕਾਮਿਆਂ ਦੇ ਕਾਫਲੇ ਨੂੰ ਸਰਕਾਰ ਰੋਕ ਨਾ ਸਕੀ। ਵੱਡੀ ਗਿਣਤੀ ਚ ਤਾਇਨਾਤ ਹੋਈ ਠੇਕਾ ਕਾਮਿਆਂ ਨੇ ਘੜੂਆਂ ਤੋਂ ਮਾਰਚ ਕਰਦੇ ਹੋਏ ਭਾਗੋ ਮਾਜਰੇ ਖਰੜ ਟੋਲ ਪਲਾਜਾ ਉਥੇ ਵੱਡੀ ਤਾਇਨਾਤੀ ‘ਚ ਪੁਲਿਸ ਪ੍ਰਸ਼ਾਸਨ ਦੇ ਸਾਹਮਣੇ ਅੱਗੇ ਜਾਣ ਦੀ ਮੰਗ ਕੀਤੀ। ਪਰ ਪ੍ਰਸ਼ਾਸਨ ਵੱਲੋਂ ਕਾਮਿਆਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਅਤੇ ਕਾਮਿਆਂ ਨੇ ਉਸੇ ਥਾਂ ਉੱਤੇ ਲਗਾਤਾਰ ਦੇਰ ਰਾਤ ਤੱਕ ਧਰਨਾ ਜਾਰੀ ਰੱਖਿਆ ਗਿਆ। ਜਿਸ ਦੇ ਦੌਰਾਨ ਪੰਜਾਬ ਸਰਕਾਰ ਦੇ ਨੁਮਾਇੰਦੇ ਡਿਪਟੀ ਸਕੱਤਰ ਨਵਰਾਜ ਸਿੰਘ ਬਰਾੜ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੇ ਨੁਮਾਇੰਦਿਆਂ ਨਾਲ ਬੈਠਕ ਹੋਈ। ਜਿਸ ਵਿੱਚ 27 ਸਤੰਬਰ 2024 ਨੂੰ ਸਰਕਾਰ ਦੇ ਵਿੱਤ ਮੰਤਰੀ ਅਤੇ ਕਿਰਤ ਮੰਤਰੀ ਅਤੇ ਬਿਜਲੀ ਮੰਤਰੀ ਸਮੇਤ ਅਧਿਕਾਰੀਆਂ ਨਾਲ ਜਥੇਬੰਦੀ ਆਗੂਆਂ ਦੀ ਮੀਟਿੰਗ ਫਿਕਸ ਕਰਵਾਈ ਗਈ। ਹੁਣ ਇਹ ਮੀਟਿੰਗ 27 ਸਤੰਬਰ 2024 ਨੂੰ ਸਿਵਲ ਸਕੱਤਰ ਚੰਡੀਗੜ੍ਹ ਵਿੱਤ ਮੰਤਰੀ ਦੇ ਦਫਤਰ ਵਿਖੇ ਹੋਵੇਗੀ। ਆਗੂਆਂ ਨੇ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੁਰਤ ‘ਚ ਮਿਤੀ 30 ਸਤੰਬਰ 2024 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਖਰੜ ਵਿਖੇ ਲਗਾਤਾਰ ਰੋਸ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਗ੍ਰੀਨ ਸਕੂਲ ਪ੍ਰੋਗਰਾਮ ਦੇ ਆਡਿਟ ਸੰਬੰਧੀ ਇੱਕ ਰੋਜ਼ਾ ਵਰਕਸ਼ਾਪ ਸਫਲਤਾ ਪੂਰਵਕ ਸੰਪੰਨ
Next articleਪਰਾਲੀ ਪ੍ਰਬੰਧਨ ਕਰਕੇ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣੇ ਪਿੰਡ ਬਹਿਬਲ ਮੰਝ ਦੇ ਮੁਖਤਿਆਰ ਸਿੰਘ