ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਹਮੇਸ਼ਾ ਹੀ ਉਨਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ | ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅੱਪਰਾ ਦੇ ਦਫਤਰ ਦੇ ਬਾਹਰ ਵੀ ਯੂਨੀਅਨ ਦੇ ਮੁਲਾਜਮਾਂ ਵਲੋਂ ਸਰਕਾਰ ਦੀ ਅਰਥੀ ਫੂਕ ਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਸਰਕਾਰ ਨੂੰ ਜਲਦ ਹੀ ਉਨਾਂ ਦੀਆਂ ਮੰਗਾਂ ਦਾ ਹਲ ਕਰਨਾ ਚਾਹੀਦਾ ਹੈ | ਇਸ ਮੌਕੇ ਰੌਣਕੀ ਰਾਮ ਪ੍ਰਧਾਨ ਸੀ. ਐੱਚ. ਬੀ ਕਾਮੇ, ਗੁਰਪ੍ਰੀਤ ਕੁਮਾਰ ਸਕੱਤਰ, ਸੁਖਵਿੰਦਰਜੀਤ, ਪਿੰਸ ਕੁੁਮਾਰ ਉਪ ਪ੍ਰਧਾਨ, ਕੁਲਦੀਪ ਸਿੰਘ, ਸੁਨੀਲ, ਗੁਰਮੇਲ ਰਾਮ, ਇੰਦਰ ਕੁਮਾਰ ਕੈਸ਼ੀਅਰ, ਸਤਵਿੰਦਰ ਕੁਮਾਰ, ਅੰਕੁਸ਼ ਭਾਸਕਰ ਆਦਿ ਵੀ ਹਾਜ਼ਰ ਸਨ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



