ਪਾਵਰਕਾਮ ਸੀਐਚਬੀ ਕਾਮਿਆਂ ਦੀ ਜਥੇਬੰਦੀ ਵਲੋਂ ਐਮ ਐਲ ਏ ਕਰਮਵੀਰ ਸਿੰਘ ਘੁੰਮਣ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਹੁਸ਼ਿਆਰਪੁਰ ਸਰਕਲ ਦੀ ਦਸੂਹਾ ਡਿਵੀਜਨ ਪ੍ਰਧਾਨ ਜਤਿੰਦਰ ਤੇ ਸਮੂਹ ਸਾਥੀਆਂ ਵੱਲੋਂ ਹੁਸ਼ਿਆਰਪੁਰ ਦੇ ਦਸੂਹਾ ਦੇ ਐਮ ਐਲ ਏ ਕਰਮਵੀਰ ਸਿੰਘ ਘੁੰਮਣ ਨੂੰ ਆਊਟ-ਸੋਰਸਿੰਗ ਕਾਮਿਆਂ ਨੂੰ ਪੱਕਾ ਦੀ ਮੰਗ ਨੂੰ ਰੱਖਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਹੁਸ਼ਿਆਰਪੁਰ ਦੇ ਦਸੂਹਾ ਡਿਵੀਜ਼ਨ ਪ੍ਰਧਾਨ ਨੇ ਦੱਸਿਆ ਕਿ ਅੱਜ ਜਸੂਆ ਹਲਕੇ ਦੇ ਐਮ ਐਲ ਏ ਕਰਮਵੀਰ ਸਿੰਘ ਘੁੰਮਣ ਜੀ ਤੋਂ ਮੰਗ ਕੀਤੀ ਕਿ ਸਰਕਾਰੀ ਆਦਰਿਆ ਚੋਂ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰ ਸਮੂਹ ਆਊਟਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਦੇ ਪਰਿਵਾਰਾਂ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕਰਨ, ਕਰੰਟ ਲੱਗਣ ਕਾਰਨ ਇਲਾਜ ਦਾ ਵਧੀਆ ਪ੍ਰਬੰਧ ਕਰਨ ਸਮੇਤ ਤਮਾਮ ਮੰਗ ਪੱਤਰ ਦਰਜ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ ਆਗੂਆਂ ਨੇ ਮੰਗ ਕੀਤੀ ਕਿ ਵਿਧਾਨ-ਸਭਾ ‘ਚ ਆਊਟ ਸੋਰਸਿੰਗ ਕਾਮਿਆਂ ਨੂੰ ਸਿੱਧਾ ਵਿਭਾਗ ‘ਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਤਨਖਾਹ 30 ਹਜ਼ਾਰ ਨਿਸ਼ਚਿਤ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਘੱਟੋ ਘੱਟ ਇਕ ਕਰੋੜ ਰੁਪਏ ਰਾਸ਼ੀ ਜਾਰੀ ਕਰਨ ਅਤੇ ਪਰਿਵਾਰਿਕ ਮੈਂਬਰ ਨੂੰ ਪੱਕੀ ਨੌਕਰੀ ਦਾ ਪ੍ਰਬੰਧ ਕਰਨ, ਹਾਦਸਾ ਹੋਣ ਉੱਤੇ ਵਧੀਆ ਇਲਾਜ ਦਾ ਪ੍ਰਬੰਧ ਕਰਨ ਦੀ ਮੰਗ ਨੂੰ ਵਿਧਾਨ ਸਭਾ ਵਿੱਚ ਉਠਾ ਕੇ ਨਵੇਂ ਕਾਨੂੰਨ ਬਣਾਉਣ ਦੀ ਗੱਲ ਰੱਖਣ ਤਾਂ ਜੋ ਠੇਕਾ ਕਾਮੇ ਪੱਕੇ ਹੋ ਸਕਣ। ਵਿਧਾਇਕ ਵਲੋਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਜਥੇਬੰਦੀ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਮਿਤੀ 6 ਸਤੰਬਰ 2024 ਵਿੱਤ ਮੰਤਰੀ, ਤੇ ਬਿਜਲੀ ਮੰਤਰੀ ਅਤੇ ਕਿਰਤ ਮੰਤਰੀ ਪੰਜਾਬ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਤੁਰੰਤ ਨਹੀਂ ਕਰਦੇ ਤਾਂ ਮਿਤੀ 10 ਸਤੰਬਰ 2024 ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਖਰੜ ਵਿਖੇ ਦਿੱਤਾ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਰੋਟਰੀ ਕਲੱਬ ਬੰਗਾ ਗਰੀਨ ਵੱਲੋਂ ਮਜਾਰਾ ਰਾਜਾ ਸਾਹਿਬ ਵਿਖੇ ਤਿੰਨ ਦਿਨਾਂ ਖੂਨਦਾਨ ਕੈਂਪ ਦਾ ਕੀਤਾ ਆਯੋਜਨ ਸੈਂਕੜੇ ਸ਼ਰਧਾਲੂਆਂ ਨੇ ਖੂਨਦਾਨ ਕਰਨ ਵਿੱਚ ਦਿਖਾਇਆ ਉਤਸ਼ਾਹ
Next articleਪਾਵਰਕਾਮ ਸੀਐਚਬੀ ਕਾਮਿਆਂ ਦੀ ਜਥੇਬੰਦੀ ਵਲੋਂ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਦਿੱਤਾ ਮੰਗ ਪੱਤਰ