HOME ਪਾਵਰਕੌਮ ਦੇ ਠੇਕਾ ਮੁਲਾਜ਼ਮ 7 ਫਰਵਰੀ ਨੂੰ ਪਰਿਵਾਰਾਂ ਸਮੇਤ ਦਿੜ੍ਹਬਾ ਰੈਲੀ ਵਿੱਚ...

ਪਾਵਰਕੌਮ ਦੇ ਠੇਕਾ ਮੁਲਾਜ਼ਮ 7 ਫਰਵਰੀ ਨੂੰ ਪਰਿਵਾਰਾਂ ਸਮੇਤ ਦਿੜ੍ਹਬਾ ਰੈਲੀ ਵਿੱਚ ਹੋਣਗੇ ਸ਼ਾਮਿਲ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਤੇ ਪ੍ਰੈੱਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਅੱਜ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ “07 ਫ਼ਰਵਰੀ 2026” ਨੂੰ ਦਿੜ੍ਹਬਾ ਦੀ ਅਨਾਜ਼ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਪਾਵਰਕਾਮ ਅਤੇ ਟਰਾਂਸਕੋ ਦੇ ਠੇਕਾ ਮੁਲਾਜ਼ਮ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਿਲ ਹੋਣਗੇ, ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ। ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ। ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਰੇਹੜੀ ਵਰਕਰ ਯੂਨੀਅਨ ਅਤੇ ਜੁਗਾੜੂ ਰੇੜ੍ਹਾ ਵਰਕਰ ਯੂਨੀਅਨ ਵੱਲੋਂ 12 ਫ਼ਰਵਰੀ ਨੂੰ ਮੁਕੰਮਲ ਹੜਤਾਲ ਦਾ ਫ਼ੈਸਲਾ
Next articleਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ