ਪਾਵਰਕਾਮ ਦੇ ਆਊਟ ਸੋਰਸਿੰਗ ਠੇਕਾ ਕਾਮਿਆਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੰਗਾਂ ਸਬੰਧੀ ਸੋਪਿਆ ਯਾਦ ਪੱਤਰ

6 ਫਰਵਰੀ ਨੂੰ ਹੋਣ ਵਾਲੀ ਮੀਟਿੰਗ ‘ਚ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ‘ਚ 7 ਫਰਵਰੀ ਨੂੰ ਸੜਕਾਂ ਤੇ ਉਤਰਨ ਦਾ ਫੈਸਲਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਹੁਸ਼ਿਆਰਪੁਰ ਵਿਖੇ ਪਹੁੰਚਣ ਉੱਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਅਤੇ ਸੰਘਰਸ਼ ਨੋਟਿਸ ਸੌਂਪਿਆ ਗਿਆ। ਮੰਤਰੀ ਵੱਲੋਂ ਭਰੋਸਾ ਦਵਾਇਆ ਗਿਆ ਕਿ 6 ਫਰਵਰੀ 2025 ਨੂੰ ਜਥੇਬੰਦੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ ਪ੍ਰੈਸ ਨੂੰ ਜਾਣਕਾਰੀ ਸਾਂਝੀ ਕਰਦੇ ਆਂ ਹੁਸ਼ਿਆਰਪੁਰ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇੰ ਕਿ ਆਊਟਸੋਰਸਿੰਗ ਠੇਕਾ ਕਾਮਿਆ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ 1948 ਐਕਟ ਮੁਤਾਬਕ ਲਾਗੂ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਅਤੇ ਅਪੰਗ ਹੋਏ ਕਾਮਿਆਂ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਰੰਟੀ ਕਰਨ, ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ, ਅਤੇ ਮੰਗ ਪੱਤਰ ਵਿੱਚ ਤਮਾਮ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ। ਸੰਘਰਸ਼ ਦੇ ਦੌਰਾਨ ਪਿਛਲੇ ਸਮੇਂ ਦੇ ਵਿੱਚ ਵਿੱਤ ਮੰਤਰੀ ਅਤੇ ਪਾਵਰਕੋਮ ਮੈਨੇਜਮੈਂਟ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਬੈਠਕ ਹੋਈ ਸੀ ਜਿਸ ਨੂੰ ਵਿੱਤ ਮੰਤਰੀ ਅਤੇ ਬੋਰਡ ਮੈਨੇਜਮੈਂਟ ਵੱਲੋਂ ਮੰਗਾਂ ਨੂੰ ਹੱਲ ਕਰਨ ਲਈ ਪਾਵਰ ਸੈਕਟਰੀ ਪੰਜਾਬ ਸਰਕਾਰ ਦੀ ਡਿਊਟੀ ਲਗਾਈ ਗਈ ਸੀ। ਜਿਸ ਵਿੱਚ ਪਾਵਰ ਸੈਕਟਰੀ ਸਮੇਤ ਪਾਵਰਕੋਮ ਮੈਨੇਜਮੈਂਟ ਨੇ ਕਾਮਿਆਂ ਦੀ ਜਥੇਬੰਦੀ ਨਾਲ ਬੈਠ ਕਰਕੇ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ ਸੀ ਅਤੇ ਮਿਤੀ 16 ਜਨਵਰੀ 2025 ਨੂੰ ਹੋਣ ਵਾਲੀ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਮੰਗਾਂ ਨੂੰ ਹੱਲ ਕਰਨ ਬਾਰੇ ਹੋਈ ਸਹਿਮਤੀ ਦਾ ਪ੍ਰਸਤਾਵ ਰੱਖਣਾ ਸੀ। ਪਰ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਵੱਲੋਂ ਮਿਤੀ 16 ਜਨਵਰੀ 2025 ਦੀ ਮੀਟਿੰਗ ਨੂੰ ਅੱਗੇ 6 ਫਰਵਰੀ ਪਾ ਦਿੱਤਾ ਗਿਆ ਜਿਸ ਦੇ ਕਾਰਨ ਠੇਕਾ ਕਾਮਿਆਂ ‘ਚ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ। ਠੇਕਾ ਕਾਮਿਆਂ ਨੇ ਅੱਜ ਵਿੱਤ ਮੰਤਰੀ ਨੂੰ ਯਾਦ ਪੱਤਰ ਸੌਂਪਦਿਆਂ ਕਿਹਾ ਕਿ 6 ਫਰਵਰੀ 2025 ਨੂੰ ਮੰਗਾਂ ਦਾ ਹੱਲ ਨਾ ਹੋਣ ਦੀ ਸੁਰਤ ਚ ਜਥੇਬੰਦੀ ਪਰਿਵਾਰਾਂ ਤੇ ਬੱਚਿਆਂ ਸਮੇਤ ਮਿਤੀ 7 ਫਰਵਰੀ 2025 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦੇਣ ਲਈ ਮਜਬੂਰ ਹੋਵੇਗੀ ਕਿਉਂਕਿ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਮਿਤੀ 17 ਜਨਵਰੀ 2025 ਤੋਂ ਲੈ ਕੇ 22 ਫਰਵਰੀ 2025 ਤੱਕ ਲਗਾਤਾਰ ਧਰਨਾ ਪ੍ਰਦਰਸ਼ਨ ਪਾਵਰ ਕੌਮ ਦੇ ਮੁੱਖ ਦਫਤਰ ਅੱਗੇ ਵੀ ਦਿੱਤਾ ਗਿਆ ਹੈ ਜੋ ਕਿ ਪਾਵਰ ਕੌਮ ਵੱਲੋਂ ਵੀ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous article76ਵਾਂ ਗਣਤੰਤਰ ਦਿਵਸ – ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦਾ ਘਰਾਂ ਵਿਚ ਸਨਮਾਨ
Next articleਸਪਾ ਸੈਂਟਰ ਦੀ ਆੜ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਕਮਰੇ ਦੀ ਹਾਲਤ ਦੇਖ ਹੈਰਾਨ ਰਹਿ ਗਏ ਪੁਲਿਸ