HOME ਪਾਵਰਕਾਮ ਪੈਨਸ਼ਨਰਜ ਵੱਲੋਂ ਡਿਜੀਟਲ ਲਾਈਵ ਸਰਟੀਫਿਕੇਟ ਖਿਲਾਫ ਰੋਸ ਪ੍ਰਦਰਸ਼ਨ

ਪਾਵਰਕਾਮ ਪੈਨਸ਼ਨਰਜ ਵੱਲੋਂ ਡਿਜੀਟਲ ਲਾਈਵ ਸਰਟੀਫਿਕੇਟ ਖਿਲਾਫ ਰੋਸ ਪ੍ਰਦਰਸ਼ਨ

2

ਅੰਮ੍ਰਿਤਸਰ   (ਸਮਾਜ ਵੀਕਲੀ)   ( ਲਖਵਿੰਦਰ ਸਿੰਘ ਗਿੱਲ )-ਪੰਜਾਬ ਰਾਜ ਪਾਵਰਕਾਮ/ਟ੍ਰਾਂਸਕੋ ਲਿਮਟਿਡ ਪੈਨਸ਼ਨਰਜ ਐਸੋਸੀਏਸ਼ਨ ਰਜਿਸਟਰਡ ਸਬਅਰਬਨ ਮੰਡਲ ਅੰਮ੍ਰਿਤਸਰ ਦੇ ਪ੍ਰਧਾਨ ਮਹਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ਤੇ ਮਜੀਠਾ ਬਿਜਲੀ ਦਫ਼ਤਰ ਕੰਪਲੈਕਸ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿਚ ਪੈਨਸ਼ਨਰਜ ਵੱਲੋਂ ਭਰਵੀਂ ਭਾਗੀਦਾਰੀ ਨਿਭਾਈ ਗਈ। ਸਰਕਲ ਪ੍ਰਧਾਨ ਕਰਮ ਸਿੰਘ ਰਾਜਾਸਾਂਸੀ ਤੇ ਸਰਕਲ ਸਕੱਤਰ ਸਵਿੰਦਰਪਾਲ ਮੋਲੋਵਾਲੀ ਵੀ ਉੱਚੇ ਤੌਰ ਤੇ ਸ਼ਾਮਲ ਹੋਏ। ਵਿਚਾਰ ਚਰਚਾ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਬੁਲਾਰਿਆਂ ਤੇ ਆਗੂਆਂ ਨੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਦੋਵਾਂ ਸਰਕਾਰਾਂ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੈਨਸ਼ਨਰਜ, ਮੁਲਾਜ਼ਮ, ਮਜ਼ਦੂਰ, ਕਿਸਾਨ, ਵਿਦਿਆਰਥੀ, ਪੱਤਰਕਾਰ ਤੇ ਛੋਟੇ ਵਪਾਰੀਆਂ ਸਮੇਤ ਹਰ ਵਰਗ ਆਪਣੇ ਹੱਕਾਂ ਲਈ ਆਪਣੇ ਪਲੇਟਫਾਰਮ ਤੋਂ ਸੰਘਰਸ਼ ਕਰ ਰਿਹਾ ਹੈ। ਪ੍ਰਧਾਨ ਮਹਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਸੀਨੀਅਰ ਐਗਜ਼ੀਕਿਊਟਿਵ ਇੰਜੀਨੀਅਰ ਸਬਅਰਬਨ ਮੰਡਲ ਅੰਮ੍ਰਿਤਸਰ ਨਾਲ ਪੈਨਸ਼ਨਰਜ ਮੰਗਾਂ ਬਾਰੇ ਲਿਖਤੀ ਮੀਟਿੰਗ ਕੀਤੀ ਗਈ ਸੀ। ਉਥੇ ਐਕਸ਼ਨ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਪੈਂਡਿੰਗ ਕੰਮ ਜਲਦ ਹੱਲ ਕੀਤੇ ਜਾਣਗੇ। ਪਰ ਅਪ੍ਰੈਲ ਮਹੀਨੇ ਵਿਚ ਹਰ ਸਾਲ ਵਾਂਗ ਲਾਈਵ ਸਰਟੀਫਿਕੇਟ ਜਾਰੀ ਕਰਨ ਵਿਚ ਇਸ ਵਾਰ ਭਾਰੀ ਮੁਸ਼ਕਲ ਆ ਰਹੀ ਹੈ। ਪਾਵਰਕਾਮ ਮੈਨੇਜਮੈਂਟ ਵੱਲੋਂ ਡਿਜੀਟਲ ਲਾਈਵ ਸਰਟੀਫਿਕੇਟ ਲਾਜ਼ਮੀ ਕਰਨ ਦਾ ਫੈਸਲਾ ਲਿਆ ਗਿਆ ਹੈ, ਜੋ ਬਹੁਤ ਸਾਰੇ ਪੈਨਸ਼ਨਰਜ ਖਾਸ ਕਰ ਫੈਮਿਲੀ ਪੈਨਸ਼ਨਰਜ ਲਈ ਭਾਰੀ ਬੋਝ ਬਣ ਗਿਆ ਹੈ। ਉਨ੍ਹਾਂ ਵਿਚ ਬਹੁਤਿਆਂ ਕੋਲ ਸਮਾਰਟਫੋਨ ਨਹੀਂ ਹਨ ਤੇ ਉਹ ਅਣਪੜ੍ਹ ਵੀ ਹਨ। ਇਸ ਲਈ ਲਾਈਵ ਸਰਟੀਫਿਕੇਟ ਦੀ ਆਪਸ਼ਨ ਵਿਵਸਥਾ ਬਣਾਈ ਜਾਣੀ ਚਾਹੀਦੀ ਹੈ। ਇਸ ਭਖਦੇ ਮੁੱਦੇ ਤੇ ਵੇਰਕਾ ਕੰਪਲੈਕਸ ਵਿਚ ਪੈਦੀਆਂ ਚਾਰ ਡਵੀਜ਼ਨ ਐਕਸ਼ਨਾਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 6 ਅਪ੍ਰੈਲ ਤੋਂ 16 ਅਪ੍ਰੈਲ 2026 ਤੱਕ ਮੰਡਲ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਮੰਡਲ ਅਫਸਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਕਿ ਡਿਜੀਟਲ ਲਾਈਵ ਸਰਟੀਫਿਕੇਟ ਨੂੰ ਲਾਜ਼ਮੀ ਬਣਾਉਣ ਦੀ ਬਜਾਏ ਆਪਸ਼ਨ ਦੀ ਵਿਵਸਥਾ ਕੀਤੀ ਜਾਵੇ। ਇਸ ਤੋਂ ਇਲਾਵਾ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਮੁਤਾਬਕ 18 ਅਪ੍ਰੈਲ 2026 (ਸ਼ਨੀਵਾਰ) ਨੂੰ ਲੁਧਿਆਣਾ ਵਿਖੇ ਬਿਜਲੀ ਮੰਤਰੀ ਦੀ ਰਿਹਾਇਸ਼ ਸਾਹਮਣੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ। ਇਸ ਪੂਰੀ ਘਟਨਾ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਤੇ ਹੀ ਹੋਵੇਗੀ। ਇਸ ਮੌਕੇ ਰਾਮ ਲੁਭਾਇਆ ਮਜੀਠਾ, ਜੋਗਿੰਦਰ ਸਿੰਘ ਸੋਹੀ, ਗੁਰਨਾਮ ਸਿੰਘ, ਜਗੀਰ ਸਿੰਘ ਸੋਹੀ, ਰਵੇਲ ਸਿੰਘ ਗੋਸਲ, ਦਲਵਿੰਦਰ ਸਿੰਘ ਅਤੇ ਸੁਭਾਸ਼ ਚੰਦਰ ਆਦਿ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਅੰਤਰਰਾਸ਼ਟਰੀ ਸਿਹਤ ਦਿਵਸ ‘ਤੇ ਯੋਗ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ : ਅਨੀਤਾ ਸ਼ਰਮਾ (ਪ੍ਰਧਾਨ ਨਵ ਕਿਰਣ ਵੂਮਨ ਵੈਲਫੇਅਰ ਐਸੋਸੀਏਸ਼ਨ ਅਤੇ ਕੌਮੀ ਪ੍ਰਧਾਨ ਬੇਲਨ ਬ੍ਰਿਗੇਡ
Next articleਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ