ਹੋਣ ਵਾਲੀ 19 ਫਰਵਰੀ ਨੂੰ ਮੰਨੀਆਂ ਮੰਗਾਂ ਨੂੰ ਲਾਗੂ ਕਰੇ ਸਰਕਾਰ:-ਰਾਜੇਸ਼ ਮੋੜ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਨਰਲ ਸਕੱਤਰ ਰਾਜੇਸ਼ ਕੁਮਾਰ ਦਫਤਰੀ ਸਕੱਤਰ ਸ਼ੇਰ ਸਿੰਘ ਪ੍ਰੈਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇੰ ਕਿ ਆਊਟਸੋਰਸਿੰਗ ਠੇਕਾ ਕਾਮਿਆ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ 1948 ਐਕਟ ਮੁਤਾਬਕ ਲਾਗੂ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਅਤੇ ਅਪੰਗ ਹੋਏ ਕਾਮਿਆਂ ਨੂੰ ਪੱਕੀ ਨੌਕਰੀ ਪੈਨਸ਼ਨ ਦੀ ਗਰੰਟੀ ਕਰਨ ਅਤੇ ਮੰਗ ਪੱਤਰ ਵਿੱਚ ਤਮਾਮ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਪੰਜਾਬ ਸਰਕਾਰ ਅਤੇ ਪਾਵਰ ਕੌਮ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ। ਸੰਘਰਸ਼ ਦੇ ਦੌਰਾਨ ਪਿਛਲੇ ਸਮੇਂ ਦੇ ਵਿੱਚ ਵਿੱਤ ਮੰਤਰੀ ਅਤੇ ਪਾਵਰਕੋਮ ਮੈਨੇਜਮੈਂਟ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਬੈਠਕ ਹੋਈ ਸੀ ਜਿਸ ਨੂੰ ਵਿੱਤ ਮੰਤਰੀ ਅਤੇ ਬੋਰਡ ਮੈਨੇਜਮੈਂਟ ਵੱਲੋਂ ਮੰਗਾਂ ਨੂੰ ਹੱਲ ਕਰਨ ਲਈ ਪਾਵਰ ਸੈਕਟਰੀ ਪੰਜਾਬ ਸਰਕਾਰ ਦੀ ਡਿਊਟੀ ਲਗਾਈ ਗਈ ਸੀ। ਜਿਸ ਵਿੱਚ ਪਾਵਰ ਸੈਕਟਰੀ ਸਮੇਤ ਪਾਵਰਕੋਮ ਮੈਨੇਜਮੈਂਟ ਨੇ ਕਾਮਿਆਂ ਦੀ ਜਥੇਬੰਦੀ ਨਾਲ ਬੈਠ ਕਰਕੇ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ ਸੀ ਅਤੇ ਮਿਤੀ 13 ਫਰਵਰੀ 2025 ਨੂੰ ਹੋਣ ਵਾਲੀ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਮੰਗਾਂ ਨੂੰ ਹੱਲ ਕਰਨ ਬਾਰੇ ਹੋਈ ਸਹਿਮਤੀ ਦਾ ਪ੍ਰਸਤਾਵ ਰੱਖਣਾ ਸੀ। ਪਰ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਵੱਲੋਂ ਮਿਤੀ 19 ਫਰਵਰੀ 2025 ਦੀ ਮੀਟਿੰਗ ਨੂੰ ਅੱਗੇ ਪਾ ਦਿੱਤਾ ਗਿਆ ਜਿਸ ਦੇ ਕਾਰਨ ਠੇਕਾ ਕਾਮਿਆਂ ‘ਚ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ। ਮਿਤੀ 20 ਫਰਵਰੀ 2025 ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਮੋਹਾਲੀ ਵਿਖ਼ੇ ਲਗਾਤਾਰ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ 11 ਮਾਰਚ 2025 ਨੂੰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕੀਤੀ ਜਾ ਰਹੀ ਖੰਨਾ ਵਿਖੇ ਸੂਬਾ ਪੱਧਰੀ ਰੈਲੀ ‘ਚ ਵੱਡੀ ਗਿਣਤੀ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj