ਪ੍ਰਭ ਆਸਰਾ ਪਡਿਆਲਾ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ 22 ਜੁਲਾਈ ਸੋਮਵਾਰ ਨੂੰ

ਕੁਰਾਲੀ, (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਆਪਣੀਆਂ ਮਾਨਵਤਾਵਾਦੀ ਸੇਵਾਵਾਂ ਲਈ ਪ੍ਰਸਿੱਧ ਸੰਸਥਾ ਪ੍ਰਭ ਆਸਰਾ ਪਡਿਆਲਾ (ਕੁਰਾਲ਼ੀ) ਵਿਖੇ 22 ਜੁਲਾਈ 2024 ਦਿਨ ਸੋਮਵਾਰ ਨੂੰ ਮੁਫ਼ਤ ਹੋਮਿਓਪੈਥਿਕ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਸੰਸਥਾ ਮੁਖੀ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਇਸ ਦੌਰਾਨ ਹੋਮਿਓਪੈਥੀ ਦੇ ਮਾਹਿਰ ਡਾ. ਮਨਪ੍ਰੀਤ ਕੌਰ (ਬੀ.ਏ.ਐੱਮ.ਐੱਸ. ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ) ਹੋਮਿਓਪੈਥਿਕ ਮੈਡੀਕਲ ਅਫ਼ਸਰ ਸਰਕਾਰੀ ਹੋਮਿਓਪੈਥੀ ਡਿਸਪੈਂਸਰੀ ਕੁਰਾਲ਼ੀ ਸਵੇਰੇ 09:00 ਤੋਂ ਦੁਪਿਹਰ 02:00 ਵਜੇ ਤੱਕ ਮਰੀਜਾਂ ਦਾ ਚੈੱਕਅੱਪ ਕਰਨਗੇ। ਡਾਕਟਰ ਦੁਆਰਾ ਲਿਖੀਆਂ ਦਵਾਈਆਂ ਬਿਲਕੁੱਲ ਮੁਫ਼ਤ ਦਿੱਤੀਆਂ ਜਾਣਗੀਆਂ। ਸੰਸਥਾ ਵੱਲੋਂ ਸਮੂਹ ਜਰੂਰਤਮੰਦ ਮਰੀਜਾਂ ਨੂੰ ਬੇਨਤੀ ਕੀਤੀ ਗਈ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਲਵਿੰਦਰ ਸਿੰਘ ਸੰਧੂ ਦੇ ਚਾਚਾ ਜੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਪਿੰਡ ਦਿਆਲਪੁਰ ਵਿਖੇ
Next articleਬੋਲੀਆਂ