ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਮਲੋਟ ਦੇ ਹੋਣਹਾਰ ਨੌਜਵਾਨ ਲੜਕੇ-ਲੜਕੀਆਂ ਦੇਸ਼ ਵਿਦੇਸ਼ ਵਿੱਚ ਮਹੱਤਵਪੂਰਨ ਉਪਲੱਬਧੀਆਂ ਪ੍ਰਾਪਤ ਕਰਕੇ ਮਲੋਟ ਸ਼ਹਿਰ ਦਾ ਨਾਮ ਲਗਾਤਾਰ ਰੋਸ਼ਨ ਕਰ ਰਹੇ ਹਨ। ਕਿਸੇ ਸਮੇਂ ਬੇਹੱਦ ਪੱਛੜੇ ਖੇਤਰ ਦੇ ਰੂਪ ਵਜੋਂ ਜਾਣਿਆ ਜਾਣ ਵਾਲਾ ਛੋਟਾ ਜਿਹਾ ਸ਼ਹਿਰ ਅੱਜ ਪੂਰੀ ਦੁਨੀਆਂ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਚੁੱਕਾ ਹੈ । ਇਸ ਸ਼ਹਿਰ ਦੇ ਇੱਕ ਹੋਣਹਾਰ ਨੌਜਵਾਨ ਪ੍ਰਭਜੋਤ ਸਿੰਘ ਗੁਲਿਆਣੀ ਪੁੱਤਰ ਸ੍ਰ: ਅਵਤਾਰ ਸਿੰਘ ਨੇ ਇਸੇ ਮਹੀਨੇ 16 ਤੋਂ 20 ਜੁਲਾਈ ਤੱਕ ਛੱਤੀਸਗੜ੍ਹ (ਰਾਏਪੁਰ) ਵਿੱਚ ਹੋਈਆਂ ਰਾਸ਼ਟਰੀ ਖੇਡਾਂ ਦੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਗੋਲਡ ਮੈਡਲ ਜਿੱਤ ਕੇ ਇੱਕ ਵਾਰ ਫਿਰ ਮਲੋਟ ਅਤੇ ਆਪਣੇ ਪਰਿਵਾਰ ਦਾ ਨਾਮ ਰੋਸ਼ਨ ਕੀਤਾ ਹੈ । ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਮੇਟੀ ਦੇ ਮੁੱਖ ਸੇਵਾਦਾਰ ਸ੍ਰ: ਹਰਜੀਤ ਸਿੰਘ ਗੁਲਿਆਣੀ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਨੇ ਪਹਿਲਾਂ ਵੀ ਕਿੱਕ ਬਾਕਸਿੰਗ ਵਿੱਚ ਕਈ ਮੈਡਲ ਜਿੱਤੇ ਹਨ, ਜਿਸ ਕਰਕੇ ਉਸ ਨੂੰ ਪੰਜਾਬ ਪੁਲਿਸ ਵਿੱਚ ਨੌਕਰੀ ਮਿਲੀ ਹੈ ਅਤੇ ਉਹ ਪਟਿਆਲਾ ਵਿਖੇ ਕੋਚ ਦੇ ਰੂਪ ਵਜੋਂ ਸੇਵਾ ਕਰ ਰਿਹਾ ਹੈ । ਪ੍ਰਭਜੋਤ ਦੀ ਇਸ ਪ੍ਰਾਪਤੀ ਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਸਾਰੇ ਕਮੇਟੀ ਮੈਂਬਰਾਂ ਸਮੇਤ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



