ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਲਗਾਤਾਰ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਸ. ਹਰਜਿੰਦਰ ਸਿੰਘ ਧਾਮੀ ਦਾ ਅਕਾਲੀ ਦਲ ਦੇ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਤੇ ਸੀਨੀਅਰ ਆਗੂ ਸ. ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਸਨਮਾਨ ਕੀਤਾ ਗਿਆ ਤੇ ਕਿਹਾ ਕਿ ਉੱਚੀ ਤੇ ਸੁੱਚੀ ਸਖਸ਼ੀਅਤ ਦੇ ਮਾਲਿਕ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਸਾਲਾਂ ਦੌਰਾਨ ਇਤਹਾਸਿਕ ਕਦਮ ਚੁੱਕੇ ਗਏ ਹਨ ਤੇ ਸਿੱਖੀ ਦੇ ਪਸਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਲਾਲੀ ਬਾਜਵਾ ਨੇ ਕਿਹਾ ਕਿ ਸ. ਧਾਮੀ ਦੇ ਪ੍ਰਧਾਨ ਬਣਨ ਨਾਲ ਪੂਰੀ ਦੁਨੀਆ ਵਿੱਚ ਦੁਆਬੇ ਤੇ ਖਾਸਕਰ ਹੁਸ਼ਿਆਰਪੁਰ ਜਿਲ੍ਹੇ ਦਾ ਮਾਣ ਵਧਿਆ ਹੈ ਤੇ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ. ਹਰਜਿੰਦਰ ਸਿੰਘ ਧਾਮੀ ਸਿੱਖੀ ਦੀ ਸ਼ਾਨ ਨੂੰ ਪੂਰੇ ਵਿਸ਼ਵ ਵਿੱਚ ਵਧਾਉਣਗੇ ਤੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ। ਇਸ ਮੌਕੇ, ਗੁਰਪ੍ਰੀਤ ਸਿੰਘ ਕੋਹਲੀ, ਹਰਦੇਵ ਸਿੰਘ ਸਹਾਏਪੁਰੀ, ਕੁਲਵਿੰਦਰ ਸਿੰਘ ਕਿੰਦਾ ਸੰਧਰਾ ਆਦਿ ਵੀ ਮੌਜੂਦ ਰਹੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly





