ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਨਗਰ ਕੀਰਤਨ ਦੇ ਰੂਟ ਉੱਪਰ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਮਿਤ ਕੁਮਾਰ ਪੰਚਾਲ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਅਮਿਤ ਕੁਮਾਰ ਪੰਚਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ ਦੇ ਰੂਟ ਉੱਪਰ ਪੈਂਦੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਮਿਤੀ 15 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਵੀ ਫਗਵਾੜਾ ਸਬ ਡਵੀਜ਼ਨ ਵਿਚ ਧਾਰਮਿਕ ਸਥਾਨ ਵਾਲੀ ਜਗ੍ਹਾ ਦੇ ਨੇੜੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਸਟੇਟ ਡੈੱਫ਼ ਐਂਡ ਡੰਬ ਅੰਡਰ-21 ਕ੍ਰਿਕਟ “-20 ਖੇਡਾਂ ਦਾ ਆਯੋਜਨ
Next articleਪਹਿਲੇ ਪੰਜਾਬ ਕੇਸਰੀ ਕੁਸ਼ਤੀ ਦੰਗਲ ਦੀਆਂ ਤਿਆਰੀਆਂ ਮੁਕੰਮਲ, ਅੰਤਰਰਾਸ਼ਟਰੀ ਪਹਿਲਵਾਨ ਦਿਖਾਉਣਗੇ ਜੋਹਰ