ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀਚੇਵਾਲ ਤੋਂ ਤੀਜਾ ਮਹਾਨ ਨਗਰ ਕੀਰਤਨ ਭਲਕੇ ਤੋਂ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ  )-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ੴ ਚੈਰੀਟੇਬਲ ਟਰਸਟ ਨਿਰਮਲ ਕੁਟੀਆ ਸੀਚੇਵਾਲ ਵੱਲੋਂ ਤੀਜਾ ਮਹਾਨ ਨਗਰ ਕੀਰਤਨ 12 ਨਵੰਬਰ ਦਿਨ ਮੰਗਲਵਾਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ੴ ਚੈਰੀਟੇਬਲ ਟਰਸਟ ਸੀਚੇਵਾਲ ਦੇ ਵਿੱਤ ਸਕੱਤਰ ਅਤੇ ਵਾਤਾਵਰਣ ਪ੍ਰੇਮੀ ਤੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੈਕਟਰੀ ਸੁਰਜੀਤ ਸਿੰਘ ਸ਼ੰਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਟਰਸਟ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ 5 ਵਿਸ਼ਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਦੋ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਅਤੇ ਆਹਲੀ ਖੁਰਦ ਤੋਂ ਸਜਾਏ ਜਾ ਚੁੱਕੇ ਹਨ। ਉਹਨਾਂ ਨੇ ਦੱਸਿਆ ਕਿ ਤੀਜਾ ਮਹਾਨ ਨਗਰ ਕੀਰਤਨ 12 ਨਵੰਬਰ ਦਿਨ ਮੰਗਲਵਾਰ ਨੂੰ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋ ਕੇ ਪਿੰਡ ਸੀਚੇਵਾਲ, ਮਾਲਾ, ਸੋਹਲ ਖਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾਂ, ਮਨਿਆਲਾ, ਤੋਤੀ, ਨਸੀਰੇਵਾਲ, ਮੁਹਬਲੀਪੁਰ, ਫੌਜੀ ਕਲੋਨੀ, ਝੱਲ ਲੇਈ ਵਾਲਾ, ਰਣਧੀਰ, ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪਵਿੱਤਰ ਵੀ ਦੇ ਕੰਢੇ ਕੰਢੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਉਹਨਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਜਾ ਰਹੇ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰਨਗੇ। ਉਹਨਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਸਾਰਾ ਸਮਾਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋ ਇਲਾਵਾ ਸੰਤ ਮਹਾਂਪੁਰਸ਼ ਅਤੇ ਢਾਡੀ ਰਾਗੀ ਤੇ ਕੀਰਤਨਨੀ ਜੱਥੇ ਕੀਰਤਨ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਹਨਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਹਨਾਂ ਨੂੰ ਦੱਸਿਆ ਕਿ 14 ਨਵੰਬਰ ਨੂੰ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਵਿੱਤਰ ਕਾਲੀ ਵੇਈ ਕਿਨਾਰੇ ਸ਼ਾਮ 4 ਵਜੇ ਤੋਂ ਰਾਤ 9 ਵਜੇ ਤੱਕ ਕੀਰਤਨ ਅਤੇ ਕਵੀ ਦਰਬਾਰ ਹੋਵੇਗਾ, ਉਪਰੰਤ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਉਣਗੇ। 15 ਨਵੰਬਰ ਨੂੰ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਤੋਂ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਅਤੇ 20 ਨਵੰਬਰ ਨੂੰ ਧਨੋਆ (ਹੁਸ਼ਿਆਰਪੁਰ) ਤੋ ਨਗਰ ਕੀਰਤਨ ਸਜਾਇਆ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼੍ਰੋਮਣੀ ਭਗਤ ਨਾਮਦੇਵ ਜੀ : ਜੀਵਨ ਤੇ ਰਚਨਾ
Next article24ਵੀਂ ਪੈਦਲ ਯਾਤਰਾ ਦਾ ਖਾਲਸਾ ਮਾਰਬਲ ਹਾਊਸ ਆਰ ਸੀ ਐੱਫ ਵਿਖੇ ਸ਼ਾਨਦਾਰ ਸਵਾਗਤ, ਸੰਗਤਾਂ ਦੇ ਛੱਕਣ ਲਈ ਚਾਹ ਪਕੌੜਿਆਂ ਦੇ ਅਟੁੱਟ ਲੰਗਰ ਵਰਤਾਏ ਗਏ