ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੱਪਰਾ (ਸਮਾਜ ਵੀਕਲੀ)- ਸਥਾਨਕ ਗੁਰੂਦੁਆਰਾ ਸਿੰਘ ਸਭਾ ਅੱਪਰਾ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਗਿਆਨੀ ਗੁਰਮੀਤ ਸਿੰਘ ਗੁਰੂਦੁਆਰਾ ਪਾਤਸ਼ਾਹੀ ਛੇਵੀਂ ਬਸਤੀ ਸ਼ੇਖ ਜਲੰਧਰ ਵਾਲਿਆਂ ਨੇ ਸ੍ਰੀ ਗੁਰੂ ਹਰਿ ਰਾਏ ਜੀ ਤੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਬਾਰੇ ਭਰਪੂਰ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਮਹੀਨੇ ਦੇ ਆਖਰ ਦੇ ਸ਼ਨੀਵਾਰ ਗੁਰੂਦੁਆਰਾ ਸਹਿਬ ਵਿਖੇ ਸਮਾਗਮ ਕਰਵਾਇਆ ਜਾਵੇਗਾ ਤੇ ਐਤਵਾਰ ਨੂੰ ਬੱਚਿਆਂ ਦੀ ਗੁਰਮਤਿ ਕਲਾਸ ਲਗਾਈ ਜਾਵੇਗੀ | ਇਸ ਮੌਕੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਦੌਰਾਨ ਅਤੁੱਟ ਲੰਗਰ ਵੀ ਵਰਤਾਇਆ ਗਿਆ |

 

Previous articleਭਾਸ਼ਾ ਵਿਭਾਗ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਬਾਜ਼ਾ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ
Next articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਸਾਇੰਸ ਮੇਲਾ ਤੇ ਕਲਾ ਪ੍ਰਦਰਸ਼ਨੀ ਲਗਾਈ