ਨਵੀਂ ਦਿੱਲੀ, (ਸਮਾਜ ਵੀਕਲੀ): ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਦੋਵਾਂ ਦੀ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਕਲੇਸ਼ ਚੱਲ ਰਿਹਾ ਹੈ। ਪ੍ਰਸ਼ਾਂਤ ਕਿਸ਼ੋਰ ਨੂੰ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਸੀ। ਖ਼ਬਰ ਹੈ ਕਿ ਰਾਹੁਲ ਗਾਂਧੀ ਤੇ ਕਿਸ਼ੋਰ ਦੀ ਮੁਲਾਕਾਤ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸੰਗਠਨ ਸਕੱਤਰ ਸੀ. ਵੇਨੂੰਗੋਪਾਲ ਤੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly