ਪ੍ਰਸ਼ਾਂਤ ਕਿਸ਼ੋਰ ਕਾਂਗਰਸ ’ਚ ਸ਼ਾਮਲ ਹੋਣਗੇ, ਰਾਹੁਲ ਨੇ ਪਾਰਟੀ ਨੇਤਾਵਾਂ ਨਾਲ ਮੀਟਿੰਗ ਕਰਕੇ ਭਰਵਾਈ ਹਾਮੀ

ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਚੋਣ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਬੰਧੀ ਤਜਵੀਜ਼ ਬਾਰੇ ਚਰਚਾ ਕੀਤੀ। ਇਸ ’ਤੇ ਜ਼ਿਆਦਾਤਰ ਨੇਤਾਵਾਂ ਦਾ ਵਿਚਾਰ ਸੀ ਕਿ ਕਿਸ਼ੋਰ ਪਾਰਟੀ ਵਿੱਚ ਆਉਣ ਨਾਲ ਕਾਂਗਰਸ ਨੂੰ ਫਾਇਦਾ ਹੋਵੇਗਾ। ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਨੇਤਾ ਏਕੇ ਐਂਟਨੀ, ਮਲਿਕਾਰਜੁਨ ਖੜਗੇ, ਕਮਲ ਨਾਥ, ਅੰਬਿਕਾ ਸੋਨੀ, ਹਰੀਸ਼ ਰਾਵਤ, ਕੇਸੀ ਵੇਣੂਗੋਪਾਲ ਅਤੇ ਕੁਝ ਹੋਰ ਨੇਤਾ ਸ਼ਾਮਲ ਹੋਏ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਕੇਂਦਰ ਸਰਕਾਰ ਨੇ ਮੈਡੀਕਲ ਤੇ ਡੈਂਟਲ ਕੋਰਸਾਂ ’ਚ ਓਬੀਸੀ ਲਈ 27% ਤੇ ਆਰਥਿਕ ਤੌਰ ’ਤੇ ਕਮਜ਼ੋਰਾਂ ਲਈ 10% ਰਾਖਵੇਂਕਰਨ ਦਾ ਐਲਾਨ ਕੀਤਾ
Next articleਉੱਤਰਾਖੰਡ: ਮੁੱਖ ਮੰਤਰੀ ਧਾਮੀ ਦੇ ਦੌਰੇ ਕਾਰਨ ਪੈਦਾ ਹੋਏ ਵਿਵਾਦ ਤੋਂ ਬਾਅਦ ਗੁਰਦੁਆਰਾ ਨਾਨਕਮੱਤਾ ਕਮੇਟੀ ਦੇ ਪ੍ਰਧਾਨ ਸਣੇ ਚਾਰ ਦਾ ਅਸਤੀਫ਼ਾ