ਸ਼ਹੀਦ ਸਿੱਖਾਂ ਦੀ ਯਾਦ ਵਿੱਚ ਅਕਾਲ ਤਖ਼ਤ ’ਤੇ ਅਰਦਾਸ

ਅੰਮ੍ਰਿਤਸਰ (ਸਮਾਜ ਵੀਕਲੀ):  ਵਿੱਚ 1978 ਦੀ ਵਿਸਾਖੀ ਮੌਕੇ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਦੀ ਰਾਖੀ ਕਰਦਿਆਂ ਸ਼ਹੀਦ ਹੋਏ 13 ਸਿੱਖਾਂ ਦੀ ਯਾਦ ਨੂੰ ਸਮਰਪਿਤ ਅੱਜ ਅਕਾਲ ਤਖ਼ਤ ਵਿਖੇ ਹਵਾਰਾ ਕਮੇਟੀ ਤੇ ਹੋਰ ਜਥੇਬੰਦੀਆਂ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਹਵਾਰਾ ਕਮੇਟੀ ਵੱਲੋਂ 13 ਸਿੱਖਾਂ ਦੇ ਜੀਵਨ ਸਬੰਧੀ ਇਕ ਰੰਗਦਾਰ ਕਿਤਾਬਚਾ ਵੀ ਜਾਰੀ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਕੀਰਤਨੀ ਜਥੇ ਦੇ ਮੁਖੀ ਜਥੇਦਾਰ ਬਖ਼ਸ਼ੀਸ਼ ਸਿੰਘ ਨੇ ਅਰਦਾਸ ਕਰਦਿਆਂ ਸ਼ਹੀਦਾਂ ਵੱਲੋਂ ਪਾਏ ਗਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ ਨੇ ਪੜ੍ਹਿਆ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ’ਚ ਕਰੋਨਾ ਦੇ 949 ਨਵੇਂ ਮਾਮਲੇ ਤੇ 6 ਮੌਤਾਂ
Next articleਪੰਜਾਬ ’ਚ ਸਾਜ਼ਿਸ਼ ਤਹਿਤ ਬੇਅਦਬੀਆਂ ਹੋ ਰਹੀਆਂ ਹਨ: ਈਮਾਨ ਸਿੰਘ ਮਾਨ