HOME ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਲੋੜਵੰਦ ਇਸਤਰੀਆਂ ਨੂੰ ਵੰਡੀਆਂ ਗਈਆਂ...

ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਲੋੜਵੰਦ ਇਸਤਰੀਆਂ ਨੂੰ ਵੰਡੀਆਂ ਗਈਆਂ ਰਾਸ਼ਨ ਦੀਆਂ ਕਿੱਟਾਂ

3

ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਸੇਵਾ- ਪ੍ਰੇਮ ਸਿੰਘ

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ (ਰਜਿ:) ਦੇ ਵੱਲੋਂ ਅੱਜ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਹੋਇਆਂ ਲੋੜਵੰਦ ਇਸਤਰੀਆਂ ਦੀ ਮੱਦਦ ਕਰਨਾ ਹਿੱਤ ਉਨ੍ਹਾਂ ਨੂੰ ਸੁਸਾਇਟੀ ਦੇ ਵੱਲੋਂ ਨਿਸ਼ਕਾਮ ਰੂਪ ਵਿੱਚ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਤੇ ਮੁੱਖ ਸੇਵਾਦਾਰ ਸ੍ਰ: ਪ੍ਰੇਮ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਗੁਰੂ ਸਹਿਬਾਨ ਵੱਲੋਂ ਬਖ਼ਸ਼ੇ ਸੇਵਾ ਸੰਕਲਪ ਤੇ ਪਹਿਰਾ ਦੇ ਕੇ ਮੁਨੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾ ਹੈ। ਇਸੇ ਸੇਵਾ ਮਿਸ਼ਨ ਤੇ ਚੱਲਦਿਆਂ ਸਤਿਗੁਰੂ ਦੀ ਅਪਾਰ ਬਖ਼ਸ਼ਿਸ਼ ਸਦਕਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ (ਰਜਿ:) ਪਿਛਲੇ ਕਈ ਸਾਲਾਂ ਤੋਂ ਨਿਸ਼ਕਾਮ ਰੂਪ ਵਿੱਚ ਮੁਨੱਖੀ ਭਲਾਈ ਕਾਰਜਾਂ ਵਿੱਚ ਜੁੱਟੀ ਹੋਈ ਹੈ। ਜਿਸ ਦੇ ਅੰਤਰਗਤ ਸੁਸਾਇਟੀ ਵੱਲੋਂ ਜਿੱਥੇ ਲੋਕਾਂ ਨੂੰ ਫਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ, ਅੱਖਾਂ ਦੇ ਫਰੀ ਚੈਕਅੱਪ ਕੈਂਪ ਮਰੀਜ਼ਾਂ ਲਈ ਲਗਾਏ ਜਾਂਦੇ ਹਨ ਅਤੇ  ਲੋੜਵੰਦ ਵਿਧਵਾਵਾਂ ਦੀ ਮੱਦਦ ਕਰਨ ਹਿੱਤ ਉਨ੍ਹਾਂ ਨੂੰ ਸੁਸਾਇਟੀ ਵੱਲੋਂ ਹਰ ਮਹੀਨੇ ਨਿਸ਼ਕਾਮ ਰੂਪ ਵਿੱਚ ਰਾਸ਼ਨ ਵੀ ਵੰਡਿਆ ਜਾਂਦਾ ਹੈ। ਇਸ ਤੋਂ ਇਲਾਵਾ ਸੁਸਾਇਟੀ ਵੱਲੋਂ ਲੁਧਿਆਣਾ ਸ਼ਹਿਰ ਵਿਖੇ ਲੜਕੀਆਂ ਨੂੰ ਸਿਲਾਈ ਕਢਾਈ ਦੀ ਸਿਖਲਾਈ ਦੇਣ ਲਈ ਦੋ ਸਿਲਾਈ ਸੈਟਰ ਵੀ ਚਲਾਏ ਜਾ ਰਹੇ ਹਨ। ਇਸ ਮੌਕੇ ਸੁਸਾਇਟੀ ਦੀ ਰਾਸ਼ਨ ਵੰਡ ਇੰਚਾਰਜ ਬੀਬੀ ਬਲਦੇਵ ਕੌਰ ਤੇ ਸ੍ਰ: ਸੁਰਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਨ ਦੇ ਮਨੋਰਥ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੇਵਾ ਨੂੰ ਨਿਰੰਤਰ ਜਾਰੀ ਰੱਖਣ ਲਈ ਸੁਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਆਪਣਾ ਬਣਦਾ ਯੋਗਦਾਨ ਸੇਵਾ ਕਾਰਜਾਂ ਵਿੱਚ ਪਾਇਆ  ਜਾ ਰਿਹਾ ਹੈ। ਅੱਜ ਅਸੀਂ 36 ਦੇ ਕਰੀਬ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਦਿਆਂ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ ਹਨ। ਇਸ ਸਮੇਂ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ, ਸ੍ਰ: ਪ੍ਰੇਮ ਸਿੰਘ ਮੁੱਖ ਸੇਵਾਦਾਰ, ਮਨਪ੍ਰੀਤ ਸਿੰਘ, ਰਮਨਜੋਤ ਸਿੰਘ ਸੋਨੂੰ, ਰਮਨਦੀਪ ਸਿੰਘ, ਪਵਨਪ੍ਰੀਤ ਸਿੰਘ, ਗੁਰਿੰਦਰ ਸਿੰਘ ਦੀਪ, ਮਨਿੰਦਰ ਸਿੰਘ, ਆਦਿ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ*
Next articleਗਣਤੰਤਰ ਦਿਵਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਕੈਬਨਿਟ ਮੰਤਰੀ ਈਟੀਓ ਵੱਲੋਂ ਵਿਸ਼ੇਸ਼ ਸਨਮਾਨ