HOME ਬਟਾਲਾ ਵਿੱਚ ਪ੍ਰੀ-ਵੈਡਿੰਗ ਸਮਾਗਮ ਦੌਰਾਨ ਪੁਲਿਸ ਦੀ ਵਰਤੋਂ ‘ਤੇ ਵਿਵਾਦ ਤੇ ਵੱਖ...

ਬਟਾਲਾ ਵਿੱਚ ਪ੍ਰੀ-ਵੈਡਿੰਗ ਸਮਾਗਮ ਦੌਰਾਨ ਪੁਲਿਸ ਦੀ ਵਰਤੋਂ ‘ਤੇ ਵਿਵਾਦ ਤੇ ਵੱਖ ਵੱਖ ਆਗੂਆਂ ਵੱਲੋਂ ਕਾਰਵਾਈ ਦੀ ਮੰਗ

2
ਕੈਪਸ਼ਨ ਵੱਖ ਆਗੂਆਂ ਦੀਆਂ ਤਸਵੀਰਾਂ
ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਬਟਾਲਾ ਵਿੱਚ ਇੱਕ ਪ੍ਰੀ-ਵੈਡਿੰਗ ਸਮਾਗਮ ਦੌਰਾਨ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵਰਤੋਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵੱਖ ਵੱਖ ਆਗੂਆਂ ਜਿਨ੍ਹਾਂ ਵਿੱਚ  ਸੀਨੀਅਰ ਕਾਂਗਰਸੀ ਆਗੂ ਅਤੇ  ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ, ਸੀਨੀਅਰ ਭਾਜਪਾ ਆਗੂ ਅਤੇ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ, ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ, ਸੀਨੀਅਰ ਕਾਂਗਰਸੀ ਆਗੂ ਵਿੱਕੀ ਚੋਧਰੀ ਕਾਠਗੜ੍ਹ ਨੇ ਪ੍ਰੈਸ ਵਾਰਤਾ ਦੌਰਾਨ ਆਪਣੀ ਪ੍ਰਤੀਕ੍ਰਿਆ ਦਿੱਤੀ। ਇਹਨਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵੱਲੋਂ ਆਪਣੇ ਪ੍ਰੀ-ਵੈਡਿੰਗ ਸਮਾਗਮ ਮੌਕੇ ਪੰਜਾਬ ਪੁਲਿਸ ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਦੀ ਸੇਵਾਵਾਂ ਲਈ ਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸਹੀ ਹਨ ਤਾਂ ਇਸ ਮਾਮਲੇ ਦੀ ਗੰਭੀਰ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਐਸ.ਐਸ.ਪੀ. ਬਟਾਲਾ ਤੋਂ ਮੰਗ ਕੀਤੀ ਕਿ ਜਿਨ੍ਹਾਂ ਪੁਲਿਸ ਕਰਮਚਾਰੀਆਂ ਨੇ ਇਸ ਸਮਾਗਮ ਵਿੱਚ ਭਾਗ ਲਿਆ, ਉਨ੍ਹਾਂ ਖ਼ਿਲਾਫ਼ ਜਾਂਚ ਕਰਕੇ ਜ਼ਰੂਰੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਮੌਜੂਦਾ ਹਾਲਾਤਾਂ ਵਿੱਚ ਜਦੋਂ ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਵਧ ਰਹੀਆਂ ਹਨ, ਤਦ ਪੁਲਿਸ ਬਲ ਦੀ ਇਸ ਤਰ੍ਹਾਂ ਵਰਤੋਂ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article‘ਆਪਣੇ ਬਜ਼ੁਰਗ ਮਾਪਿਆਂ ਦੀ ਦੇਖਭਾਲ ਕਰਨ ਵਿੱਚ ਅਸਫਲ ਰਹਿਣ ਵਾਲੇ ਕਰਮਚਾਰੀਆਂ ਦੀ ਤਨਖਾਹ ਵਿੱਚ 15% ਕਟੌਤੀ ਹੋਵੇਗੀ,’ ਰਾਜ ਸਰਕਾਰ ਇੱਕ ਨਵਾਂ ਨਿਯਮ ਪੇਸ਼ ਕਰ ਰਹੀ ਹੈ।
Next articleਸਰਕਾਰੀ ਪ੍ਰਾਇਮਰੀ ਸਕੂਲ ਰੈਲ ਮਾਜਰਾ ਦੀ ਭਾਰੀ ਬਰਸਾਤੀ ਪਾਣੀ ਨਾਲ ਡਿੱਗੀ ਚਾਰਦਿਵਾਰੀ ਨਾ ਹੋਣ ਕਾਰਨ ਬੇਸਹਾਰਾ ਪਸ਼ੂ ਹੋ ਰਹੇ ਹਨ ਦਾਖਲ ਕਰ ਰਹੇ ਹਨ ਨੁਕਸਾਨ ਸਕੂਲ ‘ਚ ਚੋਰੀ ਦਾ ਵੀ ਹੈ ਡਰ