HOME ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ- ਡਾ: ਰਮਨਦੀਪ ਕੌਰ

ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਜ਼ਰੂਰੀ- ਡਾ: ਰਮਨਦੀਪ ਕੌਰ

2
ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਡੇਂਗੂ ਦੀ ਬਿਮਾਰੀ ਤੋਂ ਬਚਾਅ ਸੰਬੰਧੀ ਆਮ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਚਲਾਈ ਜਾ ਰਹੀ ਮੁਹਿੰਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਰਮਨਦੀਪ ਕੌਰ ਨੇ ਦੱਸਿਆ ਕਿ ਬਰਸਾਤੀ ਮੌਸਮ ਦੌਰਾਨ ਡੇਂਗੂ ਦੇ ਖ਼ਤਰੇ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਅਤੇ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਤਾਂ ਹੀ ਡੇਂਗੂ ਦੀ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ । ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜੁਲਾਈ ਦਾ ਪੂਰਾ ਮਹੀਨਾ “ਐਂਟੀ ਡੇਂਗੂ ਮੰਥ” ਵਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹੇ ਭਰ ਵਿੱਚ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ ਦੁਆਲੇ ਦੀ ਸਫ਼ਾਈ ਕੀਤੀ ਜਾਵੇ ਅਤੇ ਘਰਾਂ ਦੀਆਂ ਛੱਤਾਂ ਤੇ ਪਏ ਹੋਏ ਕਬਾੜ ਆਦਿ ਨੂੰ ਸਾਫ਼ ਕੀਤਾ ਜਾਵੇ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸ਼ੀਤਲ ਨਾਰੰਗ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹੇ ਭਰ ਵਿੱਚ ਟੀਮਾਂ ਘਰ-ਘਰ ਜਾ ਕੇ ਡੇਂਗੂ ਦਾ ਸਰਵੇ ਕਰ ਰਹੀਆਂ ਹਨ ਤਾਂ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਲਾਰਵੇ ਦੀ ਭਾਲ ਕੀਤੀ ਜਾ ਸਕੇ । ਇਸ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਸਰਕਾਰੀ ਹਾਈ ਸਕੂਲ ਬਾੜੇਵਾਲ ਲੁਧਿਆਣਾ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ।ਇਸ ਮੌਕੇ ਤੇ ਗਣਿਤ ਅਧਿਆਪਕ ਗੁਰਪ੍ਰੀਤ ਸਿੰਘ, ਹਿੰਦੀ ਮਿਸਟਰੈਸ ਕਮ ਨੋਡਲ ਅਫ਼ਸਰ ਹੈਲਥ ਮਨਪ੍ਰੀਤ ਕੌਰ ਅਤੇ ਅਵਤਾਰ ਸਿੰਘ ਕਲਰਕ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਿਊ ਬ੍ਰਿਸਵਿਕ  ਦੇ ਸ਼ਹਿਰ ਮੌਕਟਨ ਵਿਖੇ ਕਨੇਡਾ ਡੇ ਮਨਾਇਆ
Next articleਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਸਰਟੀਫਿਕੇਟ ਵੰਡ ਸਮਾਰੋਹ