– ਪਿੰਡ ਪੁੰਨੂ ਮਜ਼ਾਰਾ ਵਿਖੇ ਲੱਗੇ ਮਮਤਾ ਦਿਵਸ ਕੈਂਪ ਵਿੱਚ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਕੀਤਾ ਜਾਗਰੂਕ
ਨਵਾਂਸ਼ਹਿਰ, (ਸਮਾਜ ਵੀਕਲੀ) (ਮਨੋਰੰਜਨ ਕਾਲੀਆ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ, ਮੁਜ਼ੱਫਰਪੁਰ ਵੱਲੋਂ ਪਿੰਡ ਪੁੰਨੂ ਮਜ਼ਾਰਾ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਕੈਂਪ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਜਾਂਚ ਕੀਤੀ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਹਰ ਲਾਭਪਾਤਰੀ ਤੱਕ ਸਮੇਂ ਸਿਰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ।ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਮਮਤਾ ਦਿਵਸ ਦਾ ਉਦੇਸ਼ ਗਰਭਵਤੀ ਮਹਿਲਾਵਾਂ ਅਤੇ ਨਵਜੰਮੇ ਬੱਚਿਆਂ ਦੀ ਸੁਰੱਖਿਅਤ ਸਿਹਤ, ਸਮੇਂ ਸਿਰ ਟੀਕਾਕਰਨ, ਪੋਸ਼ਣ ਸਲਾਹ ਅਤੇ ਨਿਯਮਿਤ ਸਿਹਤ ਜਾਂਚ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਸੁਰੱਖਿਅਤ ਮਾਂ ਅਤੇ ਤੰਦਰੁਸਤ ਬੱਚਾ ਹੀ ਸਿਹਤਮੰਦ ਸਮਾਜ ਦੀ ਨੀਂਹ ਹਨ, ਇਸ ਲਈ ਹਰ ਲਾਭਪਾਤਰੀ ਨੂੰ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸੇਵਾਵਾਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






