HOME ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ...

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

2

ਮਾਤਰੀ ਮੌਤ ਸਬੰਧੀ ਰੀਵਿਊ ਕਮੇਟੀ ਦੀ ਮੀਟਿੰਗ ਵਿਚ ਸਿਹਤ ਬਲਾਕ ਸੁੱਜੋਂ ਦੇ ਇਕ ਕੇਸ ਨੂੰ ਵਿਚਾਰਿਆ

ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ੁੱਕਰਵਾਰ ਨੂੰ ਜਣੇਪੇ ਦੌਰਾਨ ਜਾਂ ਜਣੇਪੇ ਤੋਂ ਬਾਅਦ ਨਿਰਧਾਰਿਤ ਸਮੇਂ ਵਿਚ ਹੋਣ ਵਾਲੀਆਂ ਮੌਤਾਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਦੀ ਸਮੀਖਿਆ ਮੀਟਿੰਗ ਆਯੋਜਿਤ ਹੋਈ, ਜਿਸ ਵਿਚ ਇਕ ਮਾਤਰੀ ਮੌਤ ਦੇ ਕੇਸ ਨੂੰ ਵਿਚਾਰਿਆ ਗਿਆ। ਇਹ ਕੇਸ ਸਿਹਤ ਬਲਾਕ ਸੁੱਜੋਂ ਨਾਲ ਸਬੰਧਤ ਸੀ। ਇਸ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਮਾਤਰੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਲਈ ਅਤੇ ਮੌਤ ਦੇ ਕਾਰਨਾਂ ‘ਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ। ਇਸ ਮੌਤ ਦੇ ਵਿਸ਼ਲੇਸ਼ਨ ਦੌਰਾਨ ਉਨ੍ਹਾਂ ਸਮੱਸਿਆਵਾਂ ਨੂੰ ਵੀ ਘੋਖਿਆ ਗਿਆ ਜੋ ਵਿਭਿੰਨ ਪੱਧਰਾਂ ‘ਤੇ ਮਾਤਰੀ ਮੌਤ ਪਹਿਲਾਂ ਪੇਸ਼ ਆਈਆਂ। ਡਾ ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਇਹ ਜਾਣਕਾਰੀ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਦੌਰਾਨ ਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਦੇ ਉਪਾਅ ਅਪਣਾਉਣ ਵਿਚ ਵਰਤੀ ਜਾਵੇ। ਡਾ. ਸਿੰਘ ਨੇ ਮਾਤਰੀ ਮੌਤ ਰੀਵਿਊ ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਅਜਿਹੀਆਂ ਮੌਤਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਉਠਾਏ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿਹੜੀਆਂ ਗਰਭਵਤੀ ਔਰਤਾਂ ਹਾਈ ਰਿਸਕ ‘ਤੇ ਹਨ ਤਾਂ ਉਨ੍ਹਾਂ ਦੀ ਇੱਕ ਲਿਸਟ ਤਿਆਰ ਕਰਕੇ ਹਮੇਸ਼ਾ ਆਪਣੇ ਕੋਲ ਰੱਖੀ ਜਾਵੇ ਤਾਂ ਜੋ ਪਹਿਲਾਂ ਤੋਂ ਗਰਭਵਤੀ ਔਰਤ ਦੀ ਸੁਰੱਖਿਆ ਲਈ ਇਕ ਐਕਸ਼ਨ ਪਲਾਨ ਬਣਾ ਕੇ ਉਸ ਦਾ ਸੁਰੱਖਿਅਤ ਜਣੇਪਾ ਮੁਮਕਿਨ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਗਰਭਵਤੀ ਔਰਤਾਂ ਦਾ ਹਮੇਸ਼ਾ ਮਾਹਰ ਡਾਕਟਰਾਂ ਕੋਲੋਂ ਚੈਕਅੱਪ ਕਰਵਾਇਆ ਜਾਵੇ ਜੋ ਕਿ ਚਾਰ ਹੋਣੇ ਜ਼ਰੂਰੀ ਹਨ।  ਉਨ੍ਹਾਂ ਕਿਹਾ ਕਿ ਮਾਤਰੀ ਦਰ ਮੌਤ ਨੂੰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਿਹਤ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਔਰਤ ਨੂੰ ਕੋਈ ਸਮੱਸਿਆ ਹੈ ਤਾਂ ਉਸ ਦੇ ਉਚਿੱਤ ਇਲਾਜ ਪ੍ਰਬੰਧਨ ਲਈ ਲੋੜੀਂਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਮੀਟਿੰਗ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਾਕਟਰ ਅਵਤਾਰ ਸਿੰਘ ਕਰੀਮਪੁਰੀ: ਇੱਕ ਸਮਰਪਿਤ ਆਗੂ ਦੀ ਪ੍ਰੇਰਨਾਦਾਇਕ ਸ਼ਖ਼ਸੀਅਤ
Next articleਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵਲੋਂ ਬਣਾਈ  ਪਿੰਡ ਕਤਪਾਲੋਂ ਵਿਖੇ ਆਧੁਨਿਕ ਵਾਲੀਬਾਲ ਗਰਾਊਂਡ ਦਾ ਉਦਘਾਟਨ