ਮਾਤਰੀ ਮੌਤ ਸਬੰਧੀ ਰੀਵਿਊ ਕਮੇਟੀ ਦੀ ਮੀਟਿੰਗ ਵਿਚ ਸਿਹਤ ਬਲਾਕ ਸੁੱਜੋਂ ਦੇ ਇਕ ਕੇਸ ਨੂੰ ਵਿਚਾਰਿਆ
ਨਵਾਂਸ਼ਹਿਰ, (ਸਮਾਜ ਵੀਕਲੀ) (ਮਨੋਰੰਜਨ ਕਾਲੀਆ) ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਮਾਤਰੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਲਈ ਅਤੇ ਮੌਤ ਦੇ ਕਾਰਨਾਂ ‘ਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ। ਇਸ ਮੌਤ ਦੇ ਵਿਸ਼ਲੇਸ਼ਨ ਦੌਰਾਨ ਉਨ੍ਹਾਂ ਸਮੱਸਿਆਵਾਂ ਨੂੰ ਵੀ ਘੋਖਿਆ ਗਿਆ ਜੋ ਵਿਭਿੰਨ ਪੱਧਰਾਂ ‘ਤੇ ਮਾਤਰੀ ਮੌਤ ਪਹਿਲਾਂ ਪੇਸ਼ ਆਈਆਂ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਕਿਹਾ ਕਿ ਇਹ ਜਾਣਕਾਰੀ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਦੌਰਾਨ ਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਦੇ ਉਪਾਅ ਅਪਣਾਉਣ ਵਿਚ ਵਰਤੀ ਜਾਵੇ। ਡਾ. ਕਿਰਪਾਲ ਨੇ ਮਾਤਰੀ ਮੌਤ ਰੀਵਿਊ ਮੀਟਿੰਗ ਦੌਰਾ ਨ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਅਜਿਹੀਆਂ ਮੌਤਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਉਠਾਏ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿਹੜੀਆਂ ਗਰਭਵਤੀ ਔਰਤਾਂ ਹਾਈ ਰਿਸਕ ‘ਤੇ ਹਨ ਤਾਂ ਉਨ੍ਹਾਂ ਦੀ ਇੱਕ ਲਿਸਟ ਤਿਆਰ ਕਰਕੇ ਹਮੇਸ਼ਾ ਆਪਣੇ ਕੋਲ ਰੱਖੀ ਜਾਵੇ ਤਾਂ ਜੋ ਪਹਿਲਾਂ ਤੋਂ ਗਰਭਵਤੀ ਔਰਤ ਦੀ ਸੁਰੱਖਿਆ ਲਈ ਇਕ ਐਕਸ਼ਨ ਪਲਾਨ ਬਣਾ ਕੇ ਉਸ ਦਾ ਸੁਰੱਖਿਅਤ ਜਣੇਪਾ ਮੁਮਕਿਨ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਗਰਭਵਤੀ ਔਰਤਾਂ ਦਾ ਹਮੇਸ਼ਾ ਮਾਹਰ ਡਾਕਟਰਾਂ ਕੋਲੋਂ ਚੈਕਅੱਪ ਕਰਵਾਇਆ ਜਾਵੇ ਜੋ ਕਿ ਚਾਰ ਹੋਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਮਾਤਰੀ ਦਰ ਮੌਤ ਨੂੰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਿਹਤ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਔਰਤ ਨੂੰ ਕੋਈ ਸਮੱਸਿਆ ਹੈ ਤਾਂ ਉਸ ਦੇ ਉਚਿੱਤ ਇਲਾਜ ਪ੍ਰਬੰਧਨ ਲਈ ਲੋੜੀਂਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ।
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਮੀਟਿੰਗ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



