HOME ਗਰਭਵਤੀ ਔਰਤਾਂ ਦੇ ਜਾਂਚ ਕੈਂਪ ਆਜੋਯਿਤ

ਗਰਭਵਤੀ ਔਰਤਾਂ ਦੇ ਜਾਂਚ ਕੈਂਪ ਆਜੋਯਿਤ

ਕੈਪਸ਼ਨ: ਸਰਕਾਰੀ ਹਸਪਤਾਲ ਖਿਆਲਾ ਕਲਾਂ ਵਿਖੇ ਜਾਂਚ ਕੈਪ ਦਾ ਦ੍ਰਿਸ਼।
ਮਾਨਸਾ   (ਸਮਾਜ ਵੀਕਲੀ)   ਸਿਵਲ ਸਰਜਨ ਮਾਨਸਾ ਡਾਕਟਰ ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਾਲਾ ਕਲਾਂ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਸੁੱਰਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਉੱਚ ਜੋਖ਼ਮ ਗਰਭਵਤੀ ਔਰਤਾਂ ਦੀ ਜ਼ਰੂਰੀ ਜਾਂਚ, ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫਤ ਕੀਤੇ ਗਏ । ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਲਜਿੰਦਰ ਕੌਰ ਅਤੇ ਡਾਕਟਰ ਹਰਮਨਦੀਪ ਸਿੰਘ ਨੇ ਦੱਸਿਆ ਕਿ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਨਾਰਮਲ ਜਣੇਪਾ ਸੇਵਾਵਾਂ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਉਚ ਜੋਖ਼ਮ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ। ਗਰਭਵਤੀ ਔਰਤਾਂ ਦੇ ਚਾਰ ਜ਼ਰੂਰੀ ਚੈਕ ਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮੱਦਦ ਮਿਲੇਗੀ।ਗਰਭ ਦੌਰਾਨ ਖ਼ਤਰੇ ਦੇ ਚਿੰਨ੍ਹਾਂ ਦੀ ਪਹਿਚਾਣ ਬਾਰੇ ਅਤੇ ਗਰਭਵਤੀ ਔਰਤਾਂ ਨੂੰ ਜੱਚਾ ਬੱਚਾ ਕਾਰਡ ਵਿੱਚ ਦਰਜ ਜਾਣਕਾਰੀ ਰਾਹੀਂ ਗਰਭ ਸਮੇਂ ਹੋਣ ਵਾਲੀਆਂ ਮੁਸ਼ਕਲਾਂ ਅਤੇ ਬੱਚੇ ਦੀ ਸੰਭਾਲ ਬਾਰੇ ਅਤੇ ਖੂਨ ਦੀ ਮਾਤਰਾ ਪੂਰੀ ਰੱਖਣ ਬਾਰੇ ਜਾਣਕਾਰੀ ਦਿੱਤੀ ਗਈ।ਕੈਪਸ਼ਨ: ਸਰਕਾਰੀ ਹਸਪਤਾਲ ਖਿਆਲਾ ਕਲਾਂ ਵਿਖੇ ਜਾਂਚ ਕੈਪ ਦਾ ਦ੍ਰਿਸ਼।
ਚਾਨਣਦੀਪ ਸਿੰਘ ਔਲਖ, ਪਿੰਡ ਗੁਰਨੇ ਖ਼ੁਰਦ (ਮਾਨਸਾ), ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅਮਰੀਕਾ ਵਿੱਚ ਜ਼ਹਿਰੀਲੇ ਅੰਡੇ! ਕੈਲੀਫੋਰਨੀਆ ਸਮੇਤ 7 ਰਾਜਾਂ ਵਿੱਚ ਲੋਕ ਬਿਮਾਰ ਹੋਏ; ਕਈਆਂ ਦੀ ਹਾਲਤ ਗੰਭੀਰ ਹੈ
Next articleਹਾਏ ਹਾਏ ਜਾਗੋ,ਬੂ ਬੂ ਜਾਗੋ