ਕਪੂਰਥਲਾ (ਸਮਾਜ ਵੀਕਲੀ) ( ਕੌੜਾ) –ਜਲਿਆਂਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਜੰਗ-ਏ-ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਦਾ ਜਨਮ ਦਿਹਾੜਾ 26 ਦਸੰਬਰ 2022 ਦਿਨ ਸੋਮਵਾਰ ਨੂੰ ਸ਼ਹੀਦ ਊਧਮ ਸਿੰਘ ਚੌਂਕ ਸੁਲਤਾਨਪੁਰ ਲੋਧੀ ਵਿਖੇ ਮਨਾਏ ਜਾਣ ਵਾਲੇ ਜਨਮ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਟਰੱਸਟ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਮੀਤ ਪ੍ਰਧਾਨ ਤਜਿੰਦਰ ਸਿੰਘ ਧੰਜੂ ਨੇ ਕਿਹਾ ਕਿ ਪ੍ਰੋ ਚਰਨ ਸਿੰਘ ਪ੍ਰਧਾਨ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਸਾਰੇ ਪ੍ਰੰਬਧ ਕੀਤੇ ਜਾ ਰਹੇ ਹਨ। ਇਹ ਦਿਹਾੜਾ 26 ਦਸੰਬਰ ਨੂੰ ਸਵੇਰੇ 10:30 ਵਜੇ ਮਨਾਇਆ ਜਾਵੇਗਾ।
ਇਸ ਮੌਕੇ ਨਰਿੰਦਰ ਸਿੰਘ ਸੋਨੀਆ ਸਰਪ੍ਰਸਤ,ਐਡਵੋਕੇਟ ਜਸਪਾਲ ਸਿੰਘ ਧੰਜੂ ਸਾਬਕਾ ਚੇਅਰਮੈਨ ਨੇ ਕਿਹਾ ਕਿ ਪੂਰੇ ਦੇਸ਼ ਦੇ ਮਾਣ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਨੂੰ ਉਤਸ਼ਾਹ ਅਤੇ ਸ਼ਰਧਾ ਪੂਰਵਕ ਮਨਾਉਣ ਲਈ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਪ੍ਰਸ਼ਾਸਨ ਅਤੇ ਸ਼ਹਿਰ ਵਾਸੀਆਂ ਨਾਲ ਮਿਲਕੇ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਮਾਗਮ ਵਾਲੇ ਥਾਂ ਦੀ ਸਫ਼ਾਈ ਨਗਰ ਕੌਂਸਲ ਦੇ ਅਧਿਕਾਰੀ ਸ਼ਹਿਰ ‘ਚ ਸ਼ਹੀਦ ਊਧਮ ਸਿੰਘ ਚੌਂਕ ਨਾਲ ਸਬੰਧਤ ਹੋਰ ਸਾਰੀਆਂ ਥਾਂਵਾਂ ਦੀ ਸਫ਼ਾਈ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਸ਼ਹੀਦ ਦੇ ਬੁੱਤ ਨੂੰ ਨਤਮਸਤਕ ਹੋਣ ਅਤੇ ਸ਼ਰਧਾ ਦੇ ਫੁੱਲ ਭੇਟ ਕਰਨ ਆਉਣ ਵਾਲੀਆਂ ਸੰਗਤਾਂ ਲਈ ਪੀਣ ਵਾਲੇ ਪਾਣੀ, ਚਾਹ ਅਤੇ ਹੋਰ ਸਾਮਾਨ, ਪਾਰਕਿੰਗ ਆਦਿ ਦੀ ਵਿਵਸਥਾ ਕੀਤੀ ਜਾ ਰਹੀ ਹੈ।
ਇਸ ਮੌਕੇ ਟਰੱਸਟ ਦੇ ਸਾਰੇ ਆਗੂਆਂ ਵੱਲੋਂ ਸਮੂਚੀਆ ਸਾਮਜ ਅਤੇ ਧਾਰਮਿਕ, ਰਾਜਸੀ ਸੰਸਥਾਵਾਂ ਨੂੰ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਧੰਜੂ, ਬਲਵਿੰਦਰ ਸਿੰਘ ਧਾਲੀਵਾਲ, ਬਲਕਾਰ ਸਿੰਘ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਟੈਕਸੀ ਯੂਨੀਅਨ ਦੇ ਮੈਂਬਰ ਸ਼ਾਮਲ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly