*ਕਿਹਾ, 14 ਮਾਰਚ ਨੂੰ ਬਦਲੇਗੀ ਪੰਜਾਬ ਦੀ ਰਾਜਸੀ ਦਿਸ਼ਾ* *ਰੈਲੀ ਦੀ ਸਫਲਤਾ ਲਈ ਵਰਕਰਾਂ ਨੂੰ ਕੀਤਾ ਲਾਮਬੰਦ*
ਡੇਰਾਬੱਸੀ (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ :- ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਸ. ਗੁਰਦਰਸ਼ਨ ਸਿੰਘ ਸੈਣੀ ਵੱਲੋਂ 14 ਫਰਵਰੀ ਨੂੰ ਮੋਗਾ ਵਿਖੇ ਹੋਣ ਜਾ ਰਹੀ ਭਾਜਪਾ ਦੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਆਪਣੇ ਗ੍ਰਹਿ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਇਕੱਠ ਕੀਤਾ ਗਿਆ। ਇਸ ਮੀਟਿੰਗ ਵਿੱਚ ਹਲਕੇ ਦੇ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਰਣਨੀਤੀ ਸਾਂਝੀ ਕੀਤੀ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ. ਗੁਰਦਰਸ਼ਨ ਸਿੰਘ ਨੇ ਕਿਹਾ ਕਿ ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਮੋੜ ਸਾਬਤ ਹੋਵੇਗੀ। ਉਨ੍ਹਾਂ ਸਮੂਹ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਚਾਰ ਸੁਣਨ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਹੁੰਮ-ਹੁਮਾ ਕੇ ਪਹੁੰਚਿਆ ਜਾਵੇ। ਉਹਨਾਂ ਮੋਗਾ ਰੈਲੀ ਲਈ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਲਈ ਉਲੀਕੀ ਗਈ ਵਿਉਂਤਬੰਦੀ ਬਾਰੇ ਚਰਚਾ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਸੁਨਹਿਰੀ ਭਵਿੱਖ ਦੇ ਰੋਡਮੈਪ ਬਾਰੇ ਉਹਨਾਂ ਕਿਹਾ ਕਿ ਸੂਬੇ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਪਾਰਟੀ ਕੋਲ ਠੋਸ ਯੋਜਨਾ ਹੈ। ਸ੍ਰੀ ਸੈਣੀ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੈ। ਉਹਨਾਂ ਕਿਹਾ ਕਿ ਭਾਜਪਾ ਵੱਲੋਂ ਮੋਗਾ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਪੰਜਾਬ ਦੀ ਰਾਜਸੀ ਦਿਸ਼ਾ ਬਦਲੇਗੀ। ਅੱਜ ਪੰਜਾਬ ਦੇ ਜੋ ਹਾਲਾਤ ਹਨ ਸਭ ਜਾਣਦੇ ਹਨ। ਦਿਨ ਬ ਦਿਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਗੰਭੀਰ ਬਣੀ ਰਹੀ ਹੈ ਜਿਸ ਨਾਲ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਸਿਰਫ ਭਾਜਪਾ ਹੀ ਮਜ਼ਬੂਤ ਕਰ ਸਕਦੀ ਹੈ। ਉਨ੍ਹਾਂ ਮੋਗਾ ਰੈਲੀ ਲਈ ਆਗੂਆਂ ਦੀਆਂ ਡਿਊਟੀਆਂ ਵੀ ਲਾਈਆਂ। ਇਸ ਮੌਕੇ ਸ. ਗੁਰਦਰਸ਼ਨ ਸਿੰਘ ਸੈਣੀ ਨੇ ਆਉਣ ਵਾਲੇ ਹੋਲੀ ਦੇ ਪਵਿੱਤਰ ਤਿਓਹਾਰ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਵਾਤਾਵਰਨ ਪੱਖੀ ਹੋਲੀ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਵਾਰ ਕੁਦਰਤ ਦੇ ਨਜ਼ਦੀਕ ਰਹਿ ਕੇ ਫੁੱਲਾਂ ਦੀ ਹੋਲੀ ਖੇਡਣ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਤਾਂ ਜੋ ਸਾਡੀ ਸਿਹਤ ਅਤੇ ਵਾਤਾਵਰਨ ਦੋਵੇਂ ਸੁਰੱਖਿਅਤ ਰਹਿ ਸਕਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



