ਜਲੰਧਰ, ਫਿਲੌਰ, ਅੱਪਰਾ (ਜੱਸੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ’ ਵੱਲੋਂ 24 ਸਤੰਬਰ 2023 ਦਿਨ ਐਤਵਾਰ ਨੂੰ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਬਲਕਾਰ ਸਿੰਘ ਦੇ ਘਰ ਅੱਗੇ ਜਲੰਧਰ ਵਿਖੇ ਕੀਤੀ ਜਾ ਰਹੀ ਰੋਹ ਭਰਪੂਰ ਰੈਲੀ ਅਤੇ ਮਾਰਚ ਕਰਕੇ ਰਿਹਾਇਸ਼ ਦਾ ਘਿਰਾਓ ਕਰਨ ਦੇ ਐਕਸ਼ਨ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪ.ਸ.ਸ.ਫ.ਜਲੰਧਰ ਦੀ ਹੰਗਾਮੀ ਮੀਟਿੰਗ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਅਗਵਾਈ ਵਿੱਚ ਹੋਈ।ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ,ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ, 1-1-2015 ਅਤੇ 2017 ਦੇ ਪੱਤਰ ਰੱਦ ਕਰਵਾਉਣ, ਕੱਟੇ ਗਏ 37 ਭੱਤੇ ਬਹਾਲ ਕਰਵਾਉਣ, ਪੈਨਸ਼ਨਰਜ਼ ਦੇ ਬਣਦੇ 2.59 ਦੇ ਗੁਣਾਂਕ, ਨੋਸ਼ਨਲ ਅਧਾਰ ਤੇ ਪੈਨਸ਼ਨਾਂ ਦੀ ਸੋਧਾਈ, ਪੇ ਕਮਿਸ਼ਨ ਦੇ ਸਾਢੇ ਪੰਜ ਸਾਲ ਦਾ ਬਕਾਇਆ ਯੱਕ-ਮੁਸ਼ਤ ਡੀ. ਏ 34% ਤੋਂ ਵਧਾਕੇ ਕੇਂਦਰੀ ਤਰਜ ਤੇ 42% ਕਰਨ,ਮਾਣ ਭੱਤਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ,ਕੈਸ਼ਲੈਸ ਹੈਲਥ ਯੋਜਨਾ ਵਰਗੇ ਹੱਕ ਅਤੇ ਜਾਇਜ ਮੰਗਾਂ ਦੀ ਪੂਰਤੀ ਕਰਨ ਅਤੇ ਜਮੂਹਰੀ ਹੱਕਾਂ ਦੀ ਰਾਖੀ ਲਈ ਕਾਲੇ ਕਾਨੂੰਨ (ਐਸਮਾ ਵਰਗੇ ) ਰੱਦ ਕਰਵਾਉਣ ਲਈ ਸੰਘਰਸ਼ ਦਾ ਪਿੜ ਮੱਲਦੇ ਹੋਏ 24 ਸਤੰਬਰ ਨੂੰ ”ਪੰਜਾਬ ਸਰਕਾਰ ਦੀ ਸਾਜਸ਼ੀ ਚੁੱਪੀ ਨੂੰ ਤੋੜਨ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਿਰੁੱਧ ਜਲੰਧਰ ਵਿਖੇ ਰੋਹ ਭਰਪੂਰ ਜ਼ੋਨ ਪੱਧਰੀ ਰੈਲੀ ਅੰਬੇਦਕਰ ਪਾਰਕ, ਬੂਟਾ ਮੰਡੀ (ਨਕੋਦਰ ਰੋਡ ਜਲੰਧਰ) ਵਿਖੇ ਕੀਤੀ ਜਾ ਰਹੀ ਹੈ। ਪ.ਸ.ਸ.ਫ.ਦੇ ਜ਼ਿਲ੍ਹਾ ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ ਨੇ ਰੈਲੀ ਵਿੱਚ ਮੁਲਾਜ਼ਮਾਂ ਦੀ ਸ਼ਮੂਲੀਅਤ ਨੂੰ ਵੱਡੀ ਗਿਣਤੀ ਵਿੱਚ ਯਕੀਨੀ ਬਣਾਉਣ ਲਈ ਦੱਸਦਿਆਂ ਕਿਹਾ ਕਿ ਮੀਟਿੰਗ ਵਿੱਚ ਪ.ਸ.ਸ.ਫ. ਦੇ ਬਲਾਕ ਪੱਧਰੀ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਅਤੇ ਵੱਧ ਤੋਂ ਵੱਧ ਤਿਆਰੀ ਨਾਲ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਮੀਟਿੰਗ ਵਿੱਚ ਰੈਲੀ ਦੀ ਤਿਆਰੀ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਅੰਬੇਦਕਰ ਪਾਰਕ ਵਿਚ ਰੈਲੀ ਕਰਨ ਤੋਂ ਬਾਅਦ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕਰਦਿਆਂ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਅਕਲ ਚੰਦ ਸਿੰਘ, ਕੁਲਦੀਪ ਵਾਲੀਆ, ਕਰਨੈਲ ਫਿਲੌਰ, ਸੁਖਵਿੰਦਰ ਸਿੰਘ ਮੱਕੜ, ਬਲਜੀਤ ਸਿੰਘ ਕੁਲਾਰ, ਮਨੋਜ ਕੁਮਾਰ ਸਰੋਏ, ਅੰਗਰੇਜ਼ ਸਿੰਘ, ਸਤਵਿੰਦਰ ਸਿੰਘ, ਬਲਵੀਰ ਸਿੰਘ ਗੁਰਾਇਆ, ਬਲਜੀਤ ਸਿੰਘ ਨਕੋਦਰ, ਸੁਖਵਿੰਦਰ ਰਾਮ, ਕੁਲਵੰਤ ਰਾਮ ਰੁੜਕਾ, ਪਰੇਮ ਖਲਵਾੜਾ, ਪਿਆਰਾ ਸਿੰਘ, ਰਾਜਿੰਦਰ ਸਿੰਘ ਭੋਗਪੁਰ, ਰਾਜਿੰਦਰ ਸਿੰਘ ਸ਼ਾਹਕੋਟ, ਸੰਦੀਪ ਰਾਜੋਵਾਲ, ਨਰੇਸ਼ ਕੁਮਾਰ, ਸੰਪੂਰਨ ਸਿੰਘ, ਹਰਮਨਜੋਤ ਸਿੰਘ ਆਹਲੂਵਾਲੀਆ, ਮੁਲਖ਼ ਰਾਜ, ਮੰਗਤ ਰਾਮ ਸਮਰਾ, ਜਗੀਰ ਸਿੰਘ ਸਹੋਤਾ, ਗੋਬਿੰਦ,ਪਰਦੀਪ ਚੰਦ,ਰਤਨ ਸਿੰਘ,ਕੁਲਦੀਪ ਸਿੰਘ ਕੌੜਾ ਆਦਿ ਆਗੂ ਸ਼ਾਮਲ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly